ਕੁੱਲ ਹਿੰਦ ਕਿਸਾਨ ਸਭਾ ਵਲੋਂ ਪ੍ਰਦਰਸ਼ਨ
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਵਲੋਂ ਕਾਮਰੇਡ ਸੁੱਚਾ ਸਿੰਘ ਅਜਨਾਲਾ ਦੀ ਅਗਵਾਈ ਹੇਠ ਐੱਸ. ਡੀ.
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਵਲੋਂ ਕਾਮਰੇਡ ਸੁੱਚਾ ਸਿੰਘ ਅਜਨਾਲਾ ਦੀ ਅਗਵਾਈ ਹੇਠ ਐੱਸ.ਡੀ.ਐੱਮ. ਅਜਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ। ਮੰਗ ਪੱਤਰ ਦੇਣ ਤੋਂ ਪਹਿਲਾਂ ਕਿਸਾਨ ਆਗੂਆਂ ਵਲੋਂ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਸੁਰਿੰਦਰ ਸਿੰਘ ਮੀਰਾਂਕੋਟ ਨੇ ਕਿਹਾ ਕਿ ਅਮਰੀਕਾ ਨਾਲ ਕਰ-ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ । ਇਸ ਮੌਕੇ ਸੁਰਿੰਦਰ ਸਿੰਘ, ਬਖਤਾਵਰ ਸਿੰਘ, ਕੁਲਵੰਤ ਸਿੰਘ, ਰਮੇਸ਼ ਕੁਮਾਰ, ਕੁਲਦੀਪ ਸਿੰਘ, ਸਿਤਾਰਾ ਸਿੰਘ ਅਤੇ ਕਿਰਪਾ ਰਾਮ ਆਦਿ ਹਾਜ਼ਰ ਸਨ।