11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਰਕਲ ਮਹਿਤਾ ਦੀ ਲੀਡਰਸ਼ਿਪ ਵਲੋਂ ਮਹਿੰਦਰਪਾਲ ਬੱਲ ਤੇ ਜੋਰਾਵਰ ਬੱਬਾ ਦਾ ਸਨਮਾਨ

ਚੌਂਕ ਮਹਿਤਾ, 10 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰਪਾਲ ਸਿੰਘ ਬੱਲ (ਮਾਨਾਂਵਾਲ) ਨੂੰ ਜਨਰਲ ਕੌਂਸਲ ਦੇ ਮੈਬਰ ਅਤੇ ਜੋਰਾਵਰ ਸਿੰਘ ਬੱਬਾ ਨੂੰ ਸਰਕਲ ਮਹਿਤਾ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਮਹਿਤਾ ਸਰਕਲ ਦੇ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿਚ ਅੱਜ ਸਰਕਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਅਤੇ ਸਾਬਕਾ ਸਰਪੰਚ ਜਗਤਾਰ ਸਿੰਘ ਗੱਗੜਭਾਣਾ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕੀਤਾ ਅਤੇ ਨਵੀਂ ਜਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੌਂਕ ਮਹਿਤਾ, 10 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰਪਾਲ ਸਿੰਘ ਬੱਲ (ਮਾਨਾਂਵਾਲ) ਨੂੰ ਜਨਰਲ ਕੌਂਸਲ ਦੇ ਮੈਬਰ ਅਤੇ ਜੋਰਾਵਰ ਸਿੰਘ ਬੱਬਾ ਨੂੰ ਸਰਕਲ ਮਹਿਤਾ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਮਹਿਤਾ ਸਰਕਲ ਦੇ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿਚ ਅੱਜ ਸਰਕਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਅਤੇ ਸਾਬਕਾ ਸਰਪੰਚ ਜਗਤਾਰ ਸਿੰਘ ਗੱਗੜਭਾਣਾ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕੀਤਾ ਅਤੇ ਨਵੀਂ ਜਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਇਸ ਦੌਰਾਨ ਸਰਕਲ ਪ੍ਰਧਾਨ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਵਰਕਰਾਂ ਅਤੇ ਆਗੂਆਂ ਨੂੰ ਹੋਰ ਸਰਗਰਮ ਕਰਨ ਦੀ ਲੋੜ ਹੈ। ਉਨ੍ਹਾਂ 23 ਸਤੰਬਰ ਨੂੰ ਹਲਕਾ ਜੰਡਿਆਲਾ ਗੁਰੂ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਅਹਿਮ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਰੈਲੀ ਅਕਾਲੀ ਦਲ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ, ਮਾਸਟਰ ਬਲਜਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਕੁਲਬੀਰ ਸਿੰਘ ਧਰਦਿਉ ਤੋਂ ਇਲਾਵਾ ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ, ਬਲਵਿੰਦਰ ਸਿੰਘ ਸੋਨਾ, ਅਮਨਦੀਪ ਸਿੰਘ ਚੁੰਘ, ਪ੍ਰਭਸ਼ੇਰ ਸਿੰਘ ਸੈਦੋਕੇ ਤੇ ਜਸਪ੍ਰੀਤ ਸਿੰਘ ਲਾਲਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਸਾਹਮਣੇ ਰੱਖਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਤਲਬੀਰ ਗਿੱਲ ਅਗਲੀ ਖ਼ਬਰ ਪਿੰਡ ਰਾਜਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24