ਹਰ ਇਕ ਵਿਅਕਤੀ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਚਾਹੀਦੇ ਹਨ - ਡਾਹਰੀਕੇ
ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਨ ਅਤੇ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਨੂੰ ਰੋਕਣ ਲਈ ਹਰ ਇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਵੇ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਵੀ ਯਕੀਨੀ ਬਣਾਵੇ। ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਤੋਂ ਬਿਨਾਂ ਸਾਫ਼-ਸੁਥਰੇ ਵਾਤਾਵਰਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।
ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਨ ਅਤੇ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਨੂੰ ਰੋਕਣ ਲਈ ਹਰ ਇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਵੇ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਵੀ ਯਕੀਨੀ ਬਣਾਵੇ। ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਤੋਂ ਬਿਨਾਂ ਸਾਫ਼-ਸੁਥਰੇ ਵਾਤਾਵਰਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਜੀਠਾ ਦੇ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਅਮਰਬੀਰ ਸਿੰਘ ਡਾਹਰੀਕੇ ਨੇ ਪਿੰਡ ਦੀਆਂ ਸਰਕਾਰੀ ਥਾਵਾਂ ‘ਤੇ ਬੂਟੇ ਲਗਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਮਰਬੀਰ ਸਿੰਘ ਡਾਰੀਕੇ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਨ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਵਧਦੀ ਆਬਾਦੀ, ਵਾਹਨਾਂ ਦੀ ਵਧ ਰਹੀ ਗਿਣਤੀ, ਉਦਯੋਗਿਕ ਪ੍ਰਦੂਸ਼ਣ ਅਤੇ ਦਰੱਖਤਾਂ ਦੀ ਲਗਾਤਾਰ ਹੋ ਰਹੀ ਕਟਾਈ ਕਾਰਨ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾ ਦੇਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਹਰੇਕ ਵਿਅਕਤੀ ਨੂੰ ਆਪਣੇ ਘਰ, ਖੇਤਾਂ, ਸਕੂਲਾਂ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ ’ਤੇ ਬੂਟੇ ਲਗਾਉਣੇ ਚਾਹੀਦੇ ਹਨ। ਜੇਕਰ ਹਰ ਪਰਿਵਾਰ ਵਲੋਂ ਕੁਝ ਬੂਟੇ ਲਗਾ ਕੇ ਉਨ੍ਹਾਂ ਦੀ ਪੂਰੀ ਦੇਖਭਾਲ ਕੀਤੀ ਜਾਵੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਹੋਰ ਹਰਿਆ-ਭਰਿਆ ਅਤੇ ਪ੍ਰਦੂਸ਼ਨ ਮੁਕਤ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਠੰਢੀ ਛਾਂ ਅਤੇ ਸੁੰਦਰ ਵਾਤਾਵਰਨ ਦਾ ਤੋਹਫ਼ਾ ਸਾਬਤ ਹੋ ਸਕਦਾ ਹੈ।