ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਚੌਥੀ ਬੱਸ ਰਵਾਨਾ
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ ਗਈ I ਇਸ ਮੌਕੇ ਵਿਧਾਇਕ ਸ.
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ ਗਈ I ਇਸ ਮੌਕੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਵੱਡਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਤੋਂ ਪਹਿਲਾਂ ਵੀ ਤਿੰਨ ਬੱਸਾਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਅੱਜ ਚੌਥੀ ਬੱਸ ਹਰਿਦੁਆਰ ਤੇ ਰਿਸ਼ੀਕੇਸ਼ ਲਈ ਰਵਾਨਾ ਕੀਤੀ ਗਈ ਹੈ। ਸ. ਧਾਲੀਵਾਲ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਵਿੱਤਰ ਗੰਗਾ ਵਿਚ ਇਸ਼ਨਾਨ ਕਰਨ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ‘ਰੰਗਲਾ ਪੰਜਾਬ’ ਬਣਨ ਲਈ ਵੀ ਅਰਦਾਸ ਕਰਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਲਕਾ ਅਜਨਾਲਾ ਨੂੰ ਇਹ ਯਾਤਰਾ ਬੱਸ ਮੁਹੱਈਆ ਕਰਵਾਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਐੱਸ.ਐੱਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਚੇਅਰਮੈਨ ਅਜੇ ਕੁਮਾਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਅਵਿਨਾਸ਼ ਮਸੀਹ, ਸਾਹਿਲ ਮਹਾਜਨ, ਦਿਲਬਾਗ ਸਿੰਘ ਘੁੱਲੀ ਅਤੇ ਸੁੱਖ ਨਿੱਝਰ ਤੇ ਹੋਰ ਹਾਜ਼ਰ ਸਨ।