13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀ. ਸੈ. ਸਕੂਲ, ਬੁਤਾਲਾ ਵਿਖੇ ਗੁਰਮਤਿ ਵਿਚਾਰ ਸਭਾ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਸੁਰਜਨ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀ. ਸੈ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਸੁਰਜਨ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀ.ਸੈ. ਸਕੂਲ, ਬੁਤਾਲਾ ਵਿਚ ਸਹਿਜ ਪਾਠ ਸੇਵਾ ਸੋਸਾਇਟੀ, ਅੰਮ੍ਰਿਤਸਰ ਵਲੋਂ ਇਕ ਗੁਰਮਤਿ ਵਿਚਾਰ ਸਭਾ ਦਾ ਆਯੋਜਿਨ ਕੀਤਾ ਗਿਆ, ਜਿਸ ਦਾ ਵਿਸ਼ਾ ਸੀ ‘ਅੰਮ੍ਰਿਤਪਾਨ ਕਿਉਂ ਜ਼ਰੂਰੀ ਹੈ ਅਤੇ ਇਸ ਦੇ ਕੀ ਵਡਮੁੱਲੇ ਲਾਭ ਹਨ ?’ ਮਨਜੀਤ ਸਿੰਘ ਨੇ ਬੜੇ ਹੀ ਸੋਹਣੇ ਢੰਗ ਨਾਲ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਗੁਰਸਿੱਖੀ ਜੀਵਨ ਜਾਚ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਬੱਚਿਆਂ ਨੂੰ ਪੰਜ ਕੱਕਾਰਾਂ ਦੀ ਮਹੱਤਤਾ ਬਾਰੇ ਗੁਰਮਤਿ ਅਧਾਰਿਤ ਜਾਣਕਾਰੀ ਦਿੱਤੀ । ਬੱਚਿਆਂ ਨੂੰ ਸਹਿਜ ਪਾਠ ਕਰਨ ਲਈ ਅਤੇ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ । ਇਸ ਗੁਰਮਤਿ ਸਭਾ ਵਿਚ 5ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਗੁਰਮਤਿ ਵਿਚਾਰਾਂ ਦਾ ਲਾਭ ਉਠਾਇਆ । ਉਨ੍ਹਾਂ ਦੱਸਿਆ ਕਿ 22 ਅਕਤੂਬਰ 2026 ਨੂੰ ਗੁਰੂਦੁਆਰਾ ਨੌਵੀਂ ਪਾਤਸਾਹੀ (ਸ੍ਰੀ ਤੇਗ ਬਹਾਦੁਰ ਸਾਹਿਬ) ਬਾਬਾ ਬਕਾਲਾ ਸਾਹਿਬ ਵਿਖੇ ਵੇਜਾਂ ਪਾਠ ਸੇਵਾ ਸੋਸਾਇਟੀ ਵਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ । ਪ੍ਰਿੰ: ਰੁਪਿੰਦਰ ਕੌਰ ਨੇ ਦੱਸਿਆ ਕਿ ਸਾਡੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਇਹੋ ਜਿਹੇ ਉਪਰਾਲੇ ਸਮੇਂ-ਸਮੇਂ ‘ਤੇ ਹੁੰਦੇ ਰਹਿੰਦੇ ਹਨ ਅਤੇ ਭਵਿੱਖ ਵਿਚ ਵੀ ਹੁੰਦੇ ਰਹਿਣਗੇ । ਇਸ ਮੌਕੇ ਕੋਆਰਡੀਨੇਟਰ ਜਸਬੀਰ ਸਿੰਘ ਚਾਹਲ, ਮਨਜੀਤ ਸਿੰਘ ਸਹਿਜ ਪਾਠ ਸੇਵਾ ਸੋਸਾਇਟੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਮਹਿਦੀ ਸ਼ਾਹ ਦੇ ਜੋੜ ਮੇਲੇ ’ਚ ਸ਼ਰਧਾ ਨਾਲ ਨਤਮਸਤਕ ਹੋਏ ਡੈਨੀ ਬੰਡਾਲਾ ਅਗਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ‘ਮਿਸ਼ਨ ਫਤਿਹ 2027’ ਲਈ ਮੁਹਿੰਮ ਆਰੰਭੀ
Ad Position 24