13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਰਕਾਰੀ ਕਾਲਜ ਅਜਨਾਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਵਿਚ ਇਸ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੋਡਲ ਅਫ਼ਸਰ ਆਰਤੀ ਸ਼ਰਮਾ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਐਡਵੋਕੇਟ ਪਰਮਿੰਦਰ ਸਿੰਘ ਨਿੱਝਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰਨਾ ਹਰੇਕ ਨੌਜਵਾਨ ਲਈ ਸਿਰਫ਼ ਇਕ ਨਵਾਂ ਪੜਾਅ ਨਹੀਂ, ਸਗੋਂ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਨਾਲ ਸਿੱਧੇ ਤੌਰ ’ਤੇ ਜੁੜਨ ਦਾ ਮੌਕਾ ਵੀ ਹੈ। ਕੈਂਪ ਦੌਰਾਨ ਬੀ.ਐਲ.ਓ. ਕੁਲਦੀਪ ਕੁਮਾਰ ਅਤੇ ਬੀ.ਐਲ.ਓ. ਕੁਲਵਿੰਦਰ ਸਿੰਘ ਵਲੋਂ ਯੋਗ ਵਿਦਿਆਰਥੀਆਂ ਦੇ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਭਰੇ ਗਏ। ਇਸ ਮੌਕੇ ਡਾ. ਸਤਨਾਮ ਕੌਰ, ਜਸਪ੍ਰੀਤ ਸਿੰਘ, ਸੁਮਨਦੀਪ ਕੌਰ, ਗੁਨੀਤ ਭੱਲਾ, ਜਗਰੂਪ ਕੌਰ, ਅਜੈਪਾਲ ਕੌਰ, ਸਤਬੀਰ ਕੌਰ, ਸੁਖਬੀਰ ਕੌਰ, ਸਿਮਰਨਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਤੋਂ ਇਲਾਵਾ ‘ਆਪ’ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਜੋਬਨ ਸਿੰਘ ਜ਼ੈਲਦਾਰ, ਜ਼ਿਲ੍ਹਾ ਸੰਯੁਕਤ ਸਕੱਤਰ ਨਰਿੰਦਰ ਕੋਟਲਾ, ਬਲਾਕ ਪ੍ਰਧਾਨ ਰੋਹਿਤ ਥਿੰਦ ਅਤੇ ਵਿਸ਼ਾਲ ਤਰਸਿਕਾ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪੀਰ ਬਾਬਾ ਮਹਿਦੀ ਸ਼ਾਹ ਦੇ ਜੋੜ ਮੇਲੇ ’ਚ ਸ਼ਰਧਾ ਨਾਲ ਨਤਮਸਤਕ ਹੋਏ ਡੈਨੀ ਬੰਡਾਲਾ
Ad Position 24