ਵਿਧਾਇਕ ਜਸਵਿੰਦਰ ਰਮਦਾਸ ਵਲੋਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ– ਤਰਸੇਮ ਸਹੋਤਾ
ਜੇਠੂਵਾਲ, 12 ਸਤੰਬਰ (ਮਿਤਰਪਾਲ ਸਿੰਘ ਰੰਧਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕੰਮ ਕਰਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਅਤੇ ਪੰਚਾਇਤਾਂ ਨੂੰ ਵੀ ਲੱਖਾਂ ਰੁਪਏ ਦੀਆਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਿਸ ਨਾਲ ਆਪ ਪਾਰਟੀ ਦੀ ਸਥਿਤੀ ਪਿੰਡ ਪੱਧਰ ’ਤੇ ਮਜਬੂਤ ਹੋ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਪ ਪਾਰਟੀ ਹਲਕਾ ਅਟਾਰੀ ਦੇ ਐੱਸ.
ਜੇਠੂਵਾਲ, 12 ਸਤੰਬਰ (ਮਿਤਰਪਾਲ ਸਿੰਘ ਰੰਧਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕੰਮ ਕਰਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਅਤੇ ਪੰਚਾਇਤਾਂ ਨੂੰ ਵੀ ਲੱਖਾਂ ਰੁਪਏ ਦੀਆਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਿਸ ਨਾਲ ਆਪ ਪਾਰਟੀ ਦੀ ਸਥਿਤੀ ਪਿੰਡ ਪੱਧਰ ’ਤੇ ਮਜਬੂਤ ਹੋ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਪ ਪਾਰਟੀ ਹਲਕਾ ਅਟਾਰੀ ਦੇ ਐੱਸ. ਸੀ. ਵਿੰਗ ਦੇ ਸੀਨੀਅਰ ਆਗੂ ਤੇ ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ ਵਲੋਂ ਪਿੰਡ ਪਿੰਡ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਪੰਚਾਂ ਤੇ ਮੁਹਤਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਤਰਸੇਮ ਸਹੋਤਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਲਕਾ ਵਿਧਾਇਕ ਰਮਦਾਸ ਦੀ ਰਹਿਨੁਮਨਾਈ ਹੇਠ ਲੋਕਾਂ ਨੂੰ ਘਰ ਘਰ ਤੱਕ ਪਹੁੰਚਾਈਆਂ ਜਾ ਰਹੀਆਂ । ਇਸ ਮੌਕੇ ਪੰਚ ਸੁਰਜੀਤ ਸਿੰਘ, ਸੂਬੇਦਾਰ ਦਲਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਨਵਜੋਤ ਸਿੰਘ, ਪੰਚ ਬਲਵਿੰਦਰ ਸਿੰਘ, ਨੰਬਰਦਾਰ ਬਿਕਰਮ ਸਿੰਘ ਸੁਧਾਰ ਪੁਰੀ, ਪੰਚ ਪਲਵਿੰਦਰ ਸਿੰਘ, ਪੰਚ ਆਤਮਾ ਸਿੰਘ, ਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ, ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ।