13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ. ਸ. ਸ. ਬ. ਆਦਰਸ਼ ਸਕੂਲ ਧਰਦਿਉ ਬੁੱਟਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ

ਚੌਂਕ ਮਹਿਤਾ, 12 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਵਿਦਿਆਰਥੀਆਂ ਨੂੰ ਸਹੀ ਰਾਹ ਦੀ ਚੋਣ, ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਅਤੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਪ. ਸ.

Ad Position 21
repet_subhas-goyals [Copy P29]
ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਕੈਂਪ ਦੌਰਾਨ ਪੁਲਿਸ ਪਾਰਟੀ ਅਧਿਆਪਕ ਤੇ ਵਿਦਿਆਰਥੀ। ਤਸਵੀਰ - ਧਰਮਿੰਦਰ ਸਿੰਘ ਭੰਮਰਾ 13-09-2026
ਚੌਂਕ ਮਹਿਤਾ, 12 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਵਿਦਿਆਰਥੀਆਂ ਨੂੰ ਸਹੀ ਰਾਹ ਦੀ ਚੋਣ, ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਅਤੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਪ.ਸ.ਸ.ਬ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਧਰਦਿਉ-ਬੁੱਟਰ ਵਿਖੇ ਟ੍ਰੈਫਿਕ ਟੀਮ ਅਤੇ ਥਾਣਾ ਸਾਂਝ ਕੇਂਦਰ ਮਹਿਤਾ ਵਲੋਂ ਪਿਛਲੇ ਦਿਨੀਂ ਇਕ ਦਿਨਾ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪੁਲਿਸ ਟੀਮ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ, ਸੜਕ ਸੁਰੱਖਿਆ, ਸੁਰੱਖਿਅਤ ਆਵਾਜਾਈ ਅਤੇ ਨਿਯਮਾਂ ਦੀ ਉਲੰਘਣਾ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਕੈਂਪ ਦਾ ਆਯੋਜਨ ਟੀਮ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਇੰਦਰਮੋਹਨ ਸਿੰਘ, ਇੰਚਾਰਜ ਸਾਂਝ ਕੇਂਦਰ ਮਹਿਤਾ ਹੈੱਡ ਕਾਂਸਟੇਬਲ ਨਿਰਮਲ ਸਿੰਘ, ਹੈੱਡ ਕਾਂਸਟੇਬਲ ਸਰਵਨ ਸਿੰਘ ਅਤੇ ਕਾਂਸਟੇਬਲ ਸ਼੍ਰੀਮਤੀ ਸੁਖਰਾਜ ਕੌਰ ਵਲੋਂ ਕੀਤਾ ਗਿਆ। ਇਸ ਦੌਰਾਨ ਪੁਲਿਸ ਟੀਮ ਵਲੋਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰ ਕੌਰ ਨੇ ਪੁਲਿਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜੀਵਨ ਨਾਲ ਜੁੜੇ ਮਹੱਤਵਪੂਰਨ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਇਸ ਮੌਕੇ ਮੈਂਬਰ ਨਵਜੋਤਪਾਲ ਕੌਰ, ਰਮਨਦੀਪ ਕੌਰ, ਵੀਨਾ, ਤਲਵਿੰਦਰ ਸਿੰਘ, ਟੇਕ ਸਿੰਘ ਅਤੇ ਜਤਿੰਦਰ ਕੁਮਾਰ ਆਦਿ ਸਮੂਹ ਸਟਾਫ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਭਲਾ ਪਿੰਡ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਜਤਾਈ ਚਿੰਤਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਿਲਖਾ ਸਾਹਿਬ ਸਠਿਆਲਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ
Ad Position 24