ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਦਾ ਮੁਕੰਮਲ ਬਾਈਕਾਟ : ਸੂਬਾ ਪ੍ਰਧਾਨ ਛੀਨਾ
ਚੋਗਾਵਾਂ, 12 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ (ਪੜਤਾਲ) ਸੰਬੰਧੀ ਦਿੱਤੀਆਂ ਗਈਆਂ ਹਦਾਇਤਾਂ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਸੰਬੰਧੀ ਸਰਵ ਆਂਗਣਵਾੜੀ ਯੂਨੀਅਨ ਦੀ U ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਅੱਜ ਇੱਥੇ ਇਸ ਕੰਮ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਭਰ ਵਿਚ ਕੋਈ ਵੀ ਆਂਗਣਵਾੜੀ ਵਰਕਰ ਵੈਰੀਫਿਕੇਸ਼ਨ ਅਫ਼ਸਰ ਵਜੋਂ ਡਿਊਟੀ ਨਹੀਂ ਨਿਭਾਏਗੀ।
ਸ
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ।
13-09-2026
ਚੋਗਾਵਾਂ, 12 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ (ਪੜਤਾਲ) ਸੰਬੰਧੀ ਦਿੱਤੀਆਂ ਗਈਆਂ ਹਦਾਇਤਾਂ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਸੰਬੰਧੀ ਸਰਵ ਆਂਗਣਵਾੜੀ ਯੂਨੀਅਨ ਦੀ U ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਅੱਜ ਇੱਥੇ ਇਸ ਕੰਮ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਭਰ ਵਿਚ ਕੋਈ ਵੀ ਆਂਗਣਵਾੜੀ ਵਰਕਰ ਵੈਰੀਫਿਕੇਸ਼ਨ ਅਫ਼ਸਰ ਵਜੋਂ ਡਿਊਟੀ ਨਹੀਂ ਨਿਭਾਏਗੀ। ‘ਅਜੀਤ’ ਨਾਲ ਜਾਰੀ ਇਕ ਸਾਂਝੇ ਬਿਆਨ ਵਿਚ ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਕੋਈ ਪੱਕੇ ਸਰਕਾਰੀ ਮੁਲਾਜ਼ਮ ਨਹੀਂ ਹਨ, ਸਗੋਂ ਬਹੁਤ ਹੀ ਘੱਟ ਮਾਣਭੱਤੇ ’ਤੇ ਕੰਮ ਕਰਨ ਵਾਲੀਆਂ ਸਮਾਜਿਕ ਵਰਕਰ ਹਨ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦੋ ਟੁੱਕ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਨਾਲ ਕੀਤੇ ਗਏ ਵਾਅਦੇ ਤੁਰੰਤ ਪੂਰੇ ਨਾ ਕੀਤੇ ਗਏ ਅਤੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਭਰ ਅੰਦਰ ਤਿੱਖੇ ਰੋਸ ਪ੍ਰਦਰਸ਼ਨ ਅਤੇ ਮੋਰਚੇ ਸ਼ੁਰੂ ਕੀਤੇ ਜਾਣਗੇ।