ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਅਰਦਾਸ
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵਲੋਂ ਆਪਣੇ ਸਾਥੀਆਂ ਸਮੇਤ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀ ਔਲਖ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆ ਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਦੀ ਸੇਵਾ ਕਰਨ ਲਈ ਬਲ, ਸਮਰੱਥਾ ਅਤੇ ਸੂਝ-ਬੂਝ ਬਖ਼ਸ਼ਣ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਸਕਣ।
ਅਜੀਤ ਡੈਸਕ
13-09-2026