ਦਾਣਾ ਮੰਡੀ ਸਠਿਆਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ
ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਦਾਣਾ ਮੰਡੀ ਸਠਿਆਲਾ ਵਿਖੇ ਸਾਉਣੀ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਝੋਨੇ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਸਾਨ ਆਪਣੀ ਫ਼ਸਲ ਨੂੰ ਕਟਾਈ ਉਪਰੰਤ ਮੰਡੀਆਂ ਵਿਚ ਲੈ ਕੇ ਪਹੁੰਚਣ ਲੱਗ ਪਏ ਹਨ।
ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਦਾਣਾ ਮੰਡੀ ਸਠਿਆਲਾ ਵਿਖੇ ਸਾਉਣੀ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਝੋਨੇ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਸਾਨ ਆਪਣੀ ਫ਼ਸਲ ਨੂੰ ਕਟਾਈ ਉਪਰੰਤ ਮੰਡੀਆਂ ਵਿਚ ਲੈ ਕੇ ਪਹੁੰਚਣ ਲੱਗ ਪਏ ਹਨ। ਇਸ ਮੌਕੇ ਅਵਤਾਰ ਸਿੰਘ ਆੜ੍ਹਤੀ, ਜੋਗਾ ਸਿੰਘ ਆੜ੍ਹਤੀ ਤੇ ਵਿਸਕੀ ਰਈਆ ਤੇ ਸਰਦੂਲ ਸਿੰਘ ਆੜ੍ਹਤੀ ਨੇ ਦੱਸਿਆ ਹੈ ਕਿ ਮੰਡੀ ਵਿਚ ਝੋਨੇ ਦੀਆਂ ਢੇਰੀਆਂ ਲੱਗਣ ਨਾਲ ਮੰਡੀ ਦਾ ਮਾਹੌਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਮਦ ਨਾਲ ਰੌਣਕ ਭਰਿਆ ਨਜ਼ਰ ਆ ਰਿਹਾ ਹੈ। ਕਿਸਾਨਾਂ ਵਲੋਂ ਆਪਣੀ ਫ਼ਸਲ ਦੀ ਵਿਕਰੀ ਲਈ ਮੰਡੀ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕਿਸਾਨ ਬੂਟਾ ਸਿੰਘ ਸਠਿਆਲਾ ਨੇ ਮੰਗ ਕੀਤੀ ਕਿ ਮੰਡੀ ਵਿਚ ਝੋਨੇ ਦੀ ਖਰੀਦ, ਤੋਲ ਅਤੇ ਲਿਫਟਿੰਗ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।