13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਹਜ਼ਾਰਾਂ ਹੀ ਸੰਗਤਾਂ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ ।

Ad Position 21
repet_subhas-goyals [Copy P29]
ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਵਲੋਂ ਲਗਾਈ ਗਈ ਧਾਰਮਿਕ ਪੁਸਤਕ ਪ੍ਰਦਰਸ਼ਨੀ ਦਾ ਦ੍ਰਿਸ਼ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਹਜ਼ਾਰਾਂ ਹੀ ਸੰਗਤਾਂ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ । ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਵਲੋਂ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਜਰਮਨਜੀਤ ਸਿੰਘ ਜਲਾਲ ਉਸਮਾ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਅਮਰਜੀਤ ਸਿੰਘ ਅਕਾਊਂਟੈਂਟ, ਜਗਤਾਰ ਸਿੰਘ ਬਹਾਦਰਪੁਰ, ਚਰਨਜੀਤ ਸਿੰਘ ਸਟੋਰ ਕੀਪਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਆਨੰਦ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਅਤੇ ਹੋਰਨਾਂ ਨੇ ਹਾਜ਼ਰੀ ਭਰੀ । ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ : ਇਸ ਦੌਰਾਨ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਨੌਜਵਾਨਾਂ ਨੂੰ ਗੁਰਬਾਣੀ ਵਿਰਸੇ ਅਤੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੋੜਣ ਤਹਿਤ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ । ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਇੰਦਰਜੀਤ ਸਿੰਘ ਜੱਲੂਵਾਲ, ਭਾਈ ਰਾਮ ਸਿੰਘ ਜੋਧੇ, ਰਣਜੀਤ ਸਿੰਘ ਮੁੱਖ ਅਧਿਆਪਕ ਵਡਾਲਾ ਸਕੂਲ, ਸੁਖਵਿੰਦਰ ਸਿੰਘ ਸੇਰੋਂ, ਗੁਰਦੇਵ ਸਿੰਘ, ਸੁਖਦੇਵ ਸਿੰਘ ਅਤੇ ਹੋਰਨਾਂ ਨੇ ਇਸ ਸੇਵਾ ਵਿਚ ਹਿੱਸਾ ਲਿਆ ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀਆਂ ਦਾ ਲੋਕ ਚੋਣਾਂ ’ਚ ਦੇਣਗੇ ਜਵਾਬ : ਖਲੈਹਰਾ ਅਗਲੀ ਖ਼ਬਰ ਦਾਣਾ ਮੰਡੀ ਸਠਿਆਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ
Ad Position 24