13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀਆਂ ਦਾ ਲੋਕ ਚੋਣਾਂ ’ਚ ਦੇਣਗੇ ਜਵਾਬ : ਖਲੈਹਰਾ

ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ) — ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਵਿੰਗ ਦੇ ਉਪ ਪ੍ਰਧਾਨ ਜਸਮੇਲ ਸਿੰਘ ਖਲੈਹਰਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਲੋਕ ਹੋਰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ।

Ad Position 21
repet_subhas-goyals [Copy P29]
ਉਪ ਪ੍ਰਧਾਨ ਜਸਮੇਲ ਸਿੰਘ ਖਲੈਹਰਾ । 13-09-2026
ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ) — ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਵਿੰਗ ਦੇ ਉਪ ਪ੍ਰਧਾਨ ਜਸਮੇਲ ਸਿੰਘ ਖਲੈਹਰਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਲੋਕ ਹੋਰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਮੇਲ ਸਿੰਘ ਖਲੈਹਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕ, ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਸਮੇਤ ਹਰ ਵਰਗ ਆਪਣੇ ਆਪ ਨੂੰ ਪ੍ਰੇਸ਼ਾਨ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਪੂਰੀ ਇਕਜੁੱਟਤਾ ਨਾਲ ਹਲਕੇ ਦੇ ਲੋਕਾਂ ਨਾਲ ਸੰਪਰਕ ਵਧਾ ਰਹੇ ਹਨ ਅਤੇ ਲੋਕਾਂ ਵਲੋਂ ਵੀ ਕਾਂਗਰਸ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਖਲੈਹਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੰਡਿਆਲਾ ਗੁਰੂ ਹਲਕੇ ਦੇ ਲੋਕ ਡੈਨੀ ਬੰਡਾਲਾ ਦੇ ਹੱਕ ਵਿਚ ਫ਼ਤਵਾ ਦੇ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦਾ ਫ਼ਤਵਾ ਪੰਜਾਬ ਦੀ ਸਿਆਸਤ ਵਿਚ ਨਵਾਂ ਬਦਲਾਅ ਲਿਆਉਣ ਦਾ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਮਾਪਤ ਵਿਦਿਆਰਥੀਆਂ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ
Ad Position 24