12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਤਰਨਾ ਦਲ ਨੇ ਧਾਰਮਿਕ ਦੀਵਾਨ ਸਜਾਏ, 25 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਮਿਸਲ਼ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 25 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਮਿਸਲ਼ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 25 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਪੰਜ ਪਿਆਰਿਆਂ ਨੇ ਅੰਮ੍ਰਿਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ । ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ ਵਾਲੇ ), ਜ: ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ ਚੀਮਾਬਾਠ, ਜਥੇਦਾਰ ਆਤਮਾ ਸਿੰਘ (ਪਰਿਵਾਰ ਬਾਬਾ ਨੰਦ ਸਿੰਘ ਨੰਗਲੀ), ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ, ਭਾਈ ਹਰਪ੍ਰੀਤ ਸਿੰਘ ਖਾਲਸਾ (ਮੁਖੀ ਸਿੱਖ ਜੀਵਨ ਜਾਚ ਸੰਸਥਾ), ਭਾਈ ਮਨਜੀਤ ਸਿੰਘ ਕਥਾ ਵਾਚਕ, ਜਸਪ੍ਰੀਤ ਸਿੰਘ (ਹਿੰਦ ਦੀ ਚਾਦਰ ਬਿਰਧ ਆਸ਼ਰਮ), ਭਾਈ ਗੁਰਜੰਟ ਸਿੰਘ ਪੱਡੇਆਣਾ (ਮੁਖੀ ਧੀਆਂ ਦੇ ਰਖਵਾਲੇ ਸੰਸਥਾ), ਬਲਬੀਰ ਸਿੰਘ ਬਾਊ, ਬਾਬਾ ਤਰਨਾ ਸਿੰਘ, ਬਾਬਾ ਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੇ ਅਜਨਾਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਾਇਆ
Ad Position 24