ਸਚਿਨ ਪਾਇਲਟ ਨੂੰ ਧਾਲੀਵਾਲ ਦਾ ਕਰਾਰਾ ਜਵਾਬ, ਕਿਹਾ ਘਿਰਾਓ ਕਰਨਾ ਹੈ ਤਾਂ ਪਹਿਲਾਂ ਰਾਜਾ ਵੜਿੰਗ ਦੇ ਘਰ ਦਾ ਕਰੋ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਏਪੁਰ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਭਰੀ ਹਾਜ਼ਰੀ
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਿਰਾਓ ਦੇ ਕੀਤੇ ਐਲਾਨ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਚਿਨ ਪਾਇਲਟ ਪੰਜਾਬ ਵਿਚ ਅਜਿਹੇ ਮਾਮਲਿਆਂ ਨੂੰ ਲੈ ਕੇ ਸਿਆਸੀ ਸਰਗਰਮੀ ਦਿਖਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਦਾ ਘਿਰਾਓ ਕਰਨਾ ਚਾਹੀਦਾ ਹੈ ਕਿਉਂਕਿ ਪਿਛਲੇ ਸਮੇਂ ਫ਼ਰੀਦਕੋਟ ਵਿਚ ਇਕ ਪਰਿਵਾਰ ਦੇ ਕੁਝ ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰ ਲਈ ਸੀ ਤੇ ਇਸ ਸੰਬੰਧੀ ਉਸ ਪਰਿਵਾਰ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਗੰਭੀਰ ਦੋਸ਼ ਲਗਾਏ ਗਏ ਸਨ । ਉਨ੍ਹਾਂ ਕਿਹਾ ਕਿ ਅੱਜ ਤੱਕ ਵੀ ਫ਼ਰੀਦਕੋਟ ਦੇ ਠੇਕੇਦਾਰ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਰਾਜਾ ਵੜਿੰਗ ਵੀ ਆਜ਼ਾਦ ਘੁੰਮ ਰਹੇ ਹਨ।
ਵ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
14-09-2026
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਿਰਾਓ ਦੇ ਕੀਤੇ ਐਲਾਨ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਚਿਨ ਪਾਇਲਟ ਪੰਜਾਬ ਵਿਚ ਅਜਿਹੇ ਮਾਮਲਿਆਂ ਨੂੰ ਲੈ ਕੇ ਸਿਆਸੀ ਸਰਗਰਮੀ ਦਿਖਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਦਾ ਘਿਰਾਓ ਕਰਨਾ ਚਾਹੀਦਾ ਹੈ ਕਿਉਂਕਿ ਪਿਛਲੇ ਸਮੇਂ ਫ਼ਰੀਦਕੋਟ ਵਿਚ ਇਕ ਪਰਿਵਾਰ ਦੇ ਕੁਝ ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰ ਲਈ ਸੀ ਤੇ ਇਸ ਸੰਬੰਧੀ ਉਸ ਪਰਿਵਾਰ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਗੰਭੀਰ ਦੋਸ਼ ਲਗਾਏ ਗਏ ਸਨ । ਉਨ੍ਹਾਂ ਕਿਹਾ ਕਿ ਅੱਜ ਤੱਕ ਵੀ ਫ਼ਰੀਦਕੋਟ ਦੇ ਠੇਕੇਦਾਰ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਰਾਜਾ ਵੜਿੰਗ ਵੀ ਆਜ਼ਾਦ ਘੁੰਮ ਰਹੇ ਹਨ। ਵਿਧਾਇਕ ਸ. ਧਾਲੀਵਾਲ ਹਲਕਾ ਅਜਨਾਲਾ ਦੇ ਪਿੰਡ ਰਾਏਪੁਰ ਕਲਾਂ ਵਿਖੇ ਸ੍ਰੀ ਪਰਮ ਹੰਸ ਅਦਵੈਤ ਆਨੰਦਪੁਰੀ ਟਰੱਸਟ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਾਲਾਨਾ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪ੍ਰਬੰਧਕਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਡੀ.ਐੱਸ.ਪੀ ਇੰਦਰਜੀਤ ਸਿੰਘ, ਐੱਸ.ਐੱਚ.ਓ ਸਬ-ਇੰਸ: ਨਰਿੰਦਰ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਪ੍ਰਧਾਨ ਅਮਿਤ ਔਲ਼, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਸਾਹਿਬ ਸਿੰਘ ਫ਼ੌਜੀ ਰਾਏਪੁਰ ਕਲਾਂ, ਸਰਪੰਚ ਪਰਮਜੀਤ ਸਿੰਘ ਰਾਏਪੁਰ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਬਲਕਾਰ ਸਿੰਘ ਰਾਏਪੁਰ, ਬਲਬੀਰ ਸਿੰਘ ਰਾਏਪੁਰ ਕਲਾਂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਸੁੱਖ ਨਿੱਝਰ ਅਤੇ ਨਰਿੰਦਰ ਸਿੰਘ ਖਾਨਵਾਲ ਆਦਿ ਹਾਜ਼ਰ ਸਨ। ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਨੂੰ ਜੇਲ੍ਹ ’ਚ ਸੁੱਟਾਂਗੇ –ਧਾਲੀਵਾਲ ਅਜਨਾਲਾ ਨੇੜੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀਨੁਮਾ ਚੀਜ਼ ਲੱਗਣ ਅਤੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਅੱਜ ਹੋਈ ਫਾਇਰਿੰਗ ਸੰਬੰਧੀ ਪੁੱਛੇ ਸਵਾਲ ‘ਤੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਸ ਨੂੰ ਕਾਬੂ ਕੀਤਾ ਜਾਵੇਗਾ ।