14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡੀ.ਐੱਸ.ਪੀ. ਔਲਖ ਦੀ ਅਗਵਾਈ ਹੇਠ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਤੌਲਾਂ ਤੇ ਮੈਗਜ਼ੀਨਾਂ ਸਮੇਤ 3 ਕਾਬੂ

ਚੋਗਾਵਾਂ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਚੋਗਾਵਾਂ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਰਾਜਾਸਾਂਸੀ ਦੀ ਨਿਗਰਾਨੀ ਹੇਠ ਥਾਣਾ ਲੋਪੋਕੇ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਨਾਕਾਬੰਦੀ ਦੌਰਾਨ 3 ਨੌਜਵਾਨਾਂ ਨੂੰ 3 ਨਾਜਾਇਜ਼ ਪਿਸਤੌਲਾਂ ਅਤੇ 3 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ (ਵਾਸੀ ਹਰਦੋ ਰਤਨ), ਸ਼ਮਸ਼ੇਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਨਰਾਇਣ ਸਿੰਘ ਪੁੱਤਰ ਬਾਊ ਸਿੰਘ (ਦੋਵੇਂ ਵਾਸੀ ਪਿੰਡ ਡੰਡੇ, ਥਾਣਾ ਘਰਿੰਡਾ) ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਸਖ਼ਤ ਨਿਰਦੇਸ਼ਾਂ ਤਹਿਤ ਸਾਡੀਆਂ ਪੁਲਿਸ ਟੀਮਾਂ ਇਲਾਕੇ ਵਿਚ ਪੂਰੀ ਤਰ੍ਹਾਂ ਚੌਕਸ ਹਨ। ਇਸੇ ਮੁਸਤੈਦੀ ਸਦਕਾ ਥਾਣਾ ਲੋਪੋਕੇ ਦੇ ਏ. ਐੱਸ. ਆਈ. ਗੁਰਜੀਤ ਸਿੰਘ ਤੇ ਪੁਲਿਸ ਪਾਰਟੀ ਜਦੋਂ ਪਿੰਡ ਸ਼ਹੂਰਾ ਰੋਡ ’ਤੇ ਲੰਗਰ ਹਾਲ ਦੇ ਨਜ਼ਦੀਕ ਵਿਸ਼ੇਸ਼ ਚੈਕਿੰਗ ’ਤੇ ਸੀ, ਤਾਂ ਪੈਦਲ ਆ ਰਹੇ ਇਨ੍ਹਾਂ ਤਿੰਨਾਂ ਸ਼ੱਕੀ ਨੌਜਵਾਨਾਂ ਨੂੰ ਰੋਕਿਆ ਗਿਆ। ਜਦੋਂ ਕਾਨੂੰਨ ਮੁਤਾਬਕ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਦੇ ਕਬਜ਼ੇ ’ਚੋਂ 3 ਪਿਸਤੌਲ ਅਤੇ 3 ਮੈਗਜ਼ੀਨ ਬਰਾਮਦ ਹੋਏ। ਇਸ ਸਖ਼ਤ ਕਾਰਵਾਈ ਤੋਂ ਬਾਅਦ ਉਕਤ ਦੋਸ਼ੀਆ ਖ਼ਿਲਾਫ਼ ਥਾਣਾ ਲੋਪੋਕੇ ਵਿਖੇ 25(8)-54-59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰ ਰਹੇ ਹਾਂ ਕਿ ਇਹ ਹਥਿਆਰ ਕਿੱਥੋਂ ਸਪਲਾਈ ਹੋਏ ਸਨ ਅਤੇ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਤਾਂ ਨਹੀਂ ਸਨ। ਇਸ ਮੌਕੇ ਡੀ.ਐੱਸ.ਪੀ. ਔਲਖ ਨੇ ਕਿਹਾ ਇਲਾਕੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਕਰਵਾਏ ਜਨਰਲ ਇਜਲਾਸ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਝੋਨੇ ਦੇ ਖ਼ਰੀਦ ਪ੍ਰਬੰਧਾਂ ਵਿਚ ਨਾਕਾਮ ਰਹੀ ਸਰਕਾਰ, ਮੰਡੀਆਂ ਵਿਚ ਰੁਲ ਰਿਹਾ ਹੈ ਕਿਸਾਨ- ਅਮਰਜੀਤ ਸਿੰਘ ਕਾਲੇਕੇ
Ad Position 24