14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਦਸਮੇਸ਼ ਸੀਨੀ: ਸੈਕੰ: ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ

ਮਜੀਠਾ,14 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਆਰੰਭ ਕਰਵਾਈਆਂ ਗਈਆਂ। ਜਿਸ ਵਿਚ ਬਲਾਕ ਮਜੀਠਾ ਤੋਂ ਪਹਿਲੇ ਦਿਨ ਦੀਆਂ ਅੰਡਰ 14 ਸਾਲ ਉਮਰ ਵਰਗ ਵਿਚ ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ, ਅਥਲੈਟਿਕਸ ਦੀਆਂ ਖੇਡਾਂ ਕਰਵਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮਜੀਠਾ,14 ਸਤੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਆਰੰਭ ਕਰਵਾਈਆਂ ਗਈਆਂ। ਜਿਸ ਵਿਚ ਬਲਾਕ ਮਜੀਠਾ ਤੋਂ ਪਹਿਲੇ ਦਿਨ ਦੀਆਂ ਅੰਡਰ 14 ਸਾਲ ਉਮਰ ਵਰਗ ਵਿਚ ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ, ਅਥਲੈਟਿਕਸ ਦੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਵਿਨੋਦ ਸ਼ਰਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਚੰਗੀ ਖੇਡ ਭਾਵਨਾ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹਾਜ਼ਰ ਕੋਚ ਅਤੇ ਅਧਿਆਪਕ ਇਕਬਾਲ ਸਿੰਘ ਡੀ.ਪੀ.ਈ, ਆਕਾਸ਼ਦੀਪ ਸਿੰਘ ਜਿਮਨਾਸਟਿਕ ਕੋਚ, ਹਰਨੇਕ ਸਿੰਘ ਡੀ.ਪੀ.ਈ, ਜਗਦੀਪ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਚੰਨਣਕੇ, ਸੁਖਜੀਤ ਸਿੰਘ ਅਥਲੈਟਿਕਸ ਕੋਚ, ਪ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਲ ਦੀ ਅਗਵਾਈ ’ਚ ਲੁੱਧੜ ਪਿੰਡ ਨੂੰ ਵਿਕਾਸ ਪੱਖੋਂ ਸੋਨੇ ਦੀ ਚਿੜੀ ਬਣਾਵਾਂਗਾ-ਰਾਜ ਕੁਮਾਰ ਲੁੱਧੜ ਅਗਲੀ ਖ਼ਬਰ ਸਾਹਿਤ ਸਭਾ ਚੋਗਾਵਾਂ ਵਲੋਂ 37ਵਾਂ ਸਾਲਾਨਾ ਸਨਮਾਨ ਸਮਾਰੋਹ 1 ਨਵੰਬਰ ਨੂੰ
Ad Position 24