ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਸਾਲਾਨਾ ਬਰਸੀ 18- 19 ਤੇ 20 ਨੂੰ
ਤਰਸਿੱਕਾ, 15 ਸਤੰਬਰ (ਅਤਰ ਸਿੰਘ ਤਰਸਿੱਕਾ )-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਅਨੁਸਾਰ 18 ਸਤੰਬਰ ਦਿਨ ਸ਼ੁਕਰਵਾਰ ਨੂੰ ਭਾਈ ਗੁਰਨਾਮ ਸਿੰਘ ਮਾਲੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ ਕਥਾ ਕਰਨਗੇ।
ਸ
ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ
16-09-2026
ਤਰਸਿੱਕਾ, 15 ਸਤੰਬਰ (ਅਤਰ ਸਿੰਘ ਤਰਸਿੱਕਾ )-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਅਨੁਸਾਰ 18 ਸਤੰਬਰ ਦਿਨ ਸ਼ੁਕਰਵਾਰ ਨੂੰ ਭਾਈ ਗੁਰਨਾਮ ਸਿੰਘ ਮਾਲੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ ਕਥਾ ਕਰਨਗੇ। 19 ਸਤੰਬਰ ਸਨਿਚਰਵਾਰ ਨੂੰ ਭਾਈ ਹਰਪਾਲ ਸਿੰਘ ਪ੍ਰਚਾਰਕ ਖਜਾਲੇ ਵਾਲੇ ਤੇ ਗਿਆਨੀ ਗੁਰਮੁਖ ਸਿੰਘ ਖੁਜਾਲੇ ਵਾਲੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। 20 ਸਤੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲੇਗਾ। ਜਿਸ ’ਚ ਭਾਈ ਗੁਰਦੇਵ ਸਿੰਘ ਜੋਧਪੁਰੀ, ਭਾਈ ਰਣਜੀਤ ਸਿੰਘ ਮਾਂਗਾ ਸਰਾਏ ,ਭਾਈ ਤਰਲੋਚਨ ਸਿੰਘ ਜੱਬੋਵਾਲ ,ਭਾਈ ਕਰਨ ਸਿੰਘ ਤੰਤੀ ਸਾਜਾਂ ਵਾਲੇ ,ਸਿੰਘ ਸਾਹਿਬ ਪਰਵਿੰਦਰਪਾਲ ਸਿੰਘ ਕਥਾ ਵਾਚਕ, ਰਾਗੀ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ , ਗਿਆਨੀ ਗੁਰਮੁਖ ਸਿੰਘ ਐੱਮ. ਏ. ਕਵੀਸ਼ਰ ਤੇ ਭਾਈ ਸਿਮਰਨਜੀਤ ਸਿੰਘ ਦੇਵੀਦਾਸਪੁਰਾ ਦੇ ਜਥੇ ਸੰਗਤਾਂ ਨੂੰ ਕੀਰਤਨ, ਕਥਾ ਤੇ ਕਵੀਸ਼ਰੀ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਅੱਖਾਂ ਦਾ ਮੁਫਤ ਚੈੱਕ ਅਪ ਕੈਂਪ ਵੀ ਲਗਾਇਆ ਜਾਵੇਗਾ ।