15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਸਠਿਆਲਾ, 15 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸਠਿਆਲਾ, 15 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ-ਦੂਜਾ ਦੇ ਪ੍ਰੀਖਿਆ ਦੇ ਨਤੀਜਿਆਂ ਵਿਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀ.ਏ.ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਤੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 8.50 ਐੱਸ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 24ਵਾਂ ਸਥਾਨ ਹਾਸਿਲ ਕਰਕੇ ਵੱਡੀ ਮੱਲ ਮਾਰੀ ਹੈ। ਇਸੇ ਤਰ੍ਹਾਂ ਇਕ ਹੋਰ ਵਿਦਿਆਰਥਣ ਮਨਪ੍ਰੀਤ ਕੌਰ ਨੇ 7.71 ਐੱਸ.ਜੀ.ਪੀ.ਏ. ਅਤੇ ਅਰਮਾਨਵੀਰ ਕੌਰ ਨੇ 7.13 ਐੱਸ.ਜੀ.ਪੀ.ਏ. ਅੰਕ ਲੈ ਕੇ ਕਾਲਜ ਦਾ ਨਾਂ ਚਮਕਾਇਆ ਹੈ। ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਮੈਰਿਟ ਸੂਚੀ ਵਿਚ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਵਧੀਆ ਮਾਰਗਦਰਸ਼ਨ ਦੇਣ ਲਈ ਸਮੂਹ ਟੀਚਿੰਗ ਸਟਾਫ਼ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਮੈਰਿਟ ਵਿਚ ਸਥਾਨ ਬਣਾਉਣਾ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਐੱਨ.ਡੀ.ਆਰ.ਐੱਫ. ਵਲੋਂ ਭਲਾ ਪਿੰਡ ਵਿਖੇ ਆਫ਼ਤ ਪ੍ਰਬੰਧਨ, ਮੁੱਢਲੀ ਸਹਾਇਤਾ ਅਤੇ ਬਚਾਅ ਤਕਨੀਕਾਂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਕਰਾਟੇ ਮੁਕਾਬਲਿਆਂ ’ਚ ਸੇਂਟ ਸੋਲਜਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24