ਅੰਮ੍ਰਿਤਸਰ ਦਿਹਾਤੀ ਪ੍ਰਧਾਨ ਸਾਬੀ ਛੱਜਲਵੱਡੀ ਦੀ ਅਗਵਾਈ ’ਚ ਕਿਸਾਨ ਕਾਂਗਰਸ ਦਾ ਵੱਡਾ ਜਥਾ ਧਰਨੇ ’ਚ ਹੋਇਆ ਸ਼ਾਮਿਲ
ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ) ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਦਿਹਾਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੀ ਅਗਵਾਈ ਹੇਠ ਕਿਸਾਨ ਕਾਂਗਰਸ ਦਾ ਵੱਡਾ ਜਥਾ ਚੰਡੀਗੜ੍ਹ ਵਿਖੇ ਲਗਾਏ ਗਏ ਰੋਸ ਧਰਨੇ ਵਿਚ ਸ਼ਾਮਿਲ ਹੋਇਆ। ਇਸ ਮੌਕੇ ਕਿਸਾਨ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ।
ਅਜੀਤ ਡੈਸਕ
16-09-2026