ਭਗਵਾਨ ਵਾਲਮੀਕਿ ਮੰਦਰ ਦੀ ਛੱਤ ਦਾ ਪਾਇਆ ਲੈਂਟਰ
ਜੰਡਿਆਲਾ ਗੁਰੂ, 15 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਜਾਰੀ ਹਨ। ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਹਰਭਜਨ ਸਿੰਘ ਈ.
ਜੰਡਿਆਲਾ ਗੁਰੂ, 15 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਜਾਰੀ ਹਨ। ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਨੱਥੂਆਣਾ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਰ ਦੀ ਛੱਤ ਦਾ ਲੈਂਟਰ ਪਾਇਆ ਗਿਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਪੀਰ ਬਾਬਾ ਘੋੜੇ ਸ਼ਾਹ ਦੇ ਸੰਚਾਲਕ ਬਾਬਾ ਹਰਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਆਗੂਆਂ ਅਤੇ ਮੁਹੱਲਾ ਵਾਸੀਆਂ ਨੇ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਕੌਂਸਲਰ ਅਵਤਾਰ ਸਿੰਘ ਕਾਲਾ, ਕੌਂਸਲਰ ਪਤੀ ਵਿਜੈ ਕੁਮਾਰ ਮੱਟੀ, ਚੇਅਰਮੈਨ ਵਿਪਨ ਕੁਮਾਰ, ਮੇਹਰ ਸਿੰਘ, ਕੈਬਨਿਟ ਮੰਤਰੀ ਦੇ ਭਰਾ ਆਤਮਾ ਸਿੰਘ, ਬਲਦੇਵ ਸਿੰਘ ਮਿੰਟੂ, ਮੱਟਾ, ਤੋਤਾ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਹਾਜ਼ਰ ਸਨ।