ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੰਡੀਗੜ੍ਹ ਵਿਸ਼ਾਲ ਰੋਸ ਮਾਰਚ ਲਈ ਜਥਾ ਰਵਾਨਾ
ਬਾਬਾ ਬਕਾਲਾ ਸਾਹਿਬ, 15 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਵਲੋਂ ਸੰਘਰਸ਼ ਜਾਰੀ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਦੇ ਜ਼ੁਲਮਾਂ ਖਿਲ਼ਾਫ਼ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰਹੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਬਾਬਾ ਬਕਾਲਾ ਸਾਹਿਬ ਮੋੜ ਤੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਦੇ ਇਕ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਕਾਂਗਰਸ ਦਫ਼ਤਰ ਤੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਲਈ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕੀਤਾ ।
ਬਾਬਾ ਬਕਾਲਾ ਸਾਹਿਬ, 15 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਵਲੋਂ ਸੰਘਰਸ਼ ਜਾਰੀ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਦੇ ਜ਼ੁਲਮਾਂ ਖਿਲ਼ਾਫ਼ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰਹੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਬਾਬਾ ਬਕਾਲਾ ਸਾਹਿਬ ਮੋੜ ਤੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਦੇ ਇਕ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਕਾਂਗਰਸ ਦਫ਼ਤਰ ਤੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਲਈ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਹਰਪਾਲ ਸਿੰਘ ਜਲਾਲਾਂਬਾਦ, ਹਰਿੰਦਰਪਾਲ ਸਿੰਘ ਮੱਲ੍ਹਾ, ਪ੍ਰਧਾਨ ਰੌਬਿਨ ਮਾਨ, ਪ੍ਰਦੀਪ ਸਿੰਘ ਭਲਾਈਪੇਰ ਜ਼ਿਲਹਾ ਪ੍ਰਧਾਨ ਯੂਥ ਕਾਂਗਰਸ, ਸਰਪੰਚ ਪ੍ਰਭ ਥੋਥੀਆਂ, ਸੋਨੂੰ ਗੁਲਾਲੀਪੁਰ, ਪ੍ਰਿੰਸ ਬਿਆਸ, ਸਰਪੰਚ ਅਵਤਾਰ ਸਿੰਘ ਤਖਤੂ ਚੱਕ, ਸਰਪੰਚ ਬਲਦੇਵ ਸਿੰਘ ਏਕਲਗੱਡਾ, ਸਰਪੰਚ ਗੁਰਮੁੱਖ ਸਿੰਘ ਸੁਧਾਰ, ਸਰਪੰਚ ਗੁਲਜ਼ਾਰ ਸਿੰਘ ਛੱਜਲਵੱਡੀ, ਗੋਸ਼ੀ ਬਾਵਾ, ਚੇਅਰਮੈਨ ਹਰਪਾਲ ਸਿੰਘ, ਅਨੋਖ ਸਿੰਘ ਰਾਮਪੁਰ, ਕੁਲਦੀਪ ਸਿੰਘ ਵੈਰੋਵਾਲ ਤੇ ਹੋਰ ਹਾਜ਼ਰ ਸਨ ।