ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ।
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਭਗਵੰਤ ਸਿੰਘ ਗੁਜਰਪੁਰਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਅਜਨਾਲਾ ਤੋਂ ਆਰੰਭ ਹੋ ਕੇ ਵਾਇਆ ਚਮਿਆਰੀ ਫਤਿਹਗੜ੍ਹ ਚੂੜੀਆਂ ਤੋਂ ਗੁਰਦੁਆਰਾ ਕੰਧ ਸਾਹਿਬ ਬਟਾਲਾ ਪਹੁੰਚੇਗਾ। ਇਸ ਮੌਕੇ ਅਮਰੀਕ ਸਿੰਘ ਬਿਜਲੀ ਵਾਲੇ, ਅਵਤਾਰ ਸਿੰਘ ਬਿਜਲੀ ਵਾਲੇ, ਹੀਰਾ ਸਿੰਘ ਸੱਫੇਵਾਲੀਆ, ਹਰਭਜਨ ਸਿੰਘ, ਹਰਪ੍ਰੀਤ ਸਿੰਘ ਸੱਫੇਵਾਲੀਆ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਸੇਵਾਦਾਰ ਅਮਨਜੀਤ ਸਿੰਘ ਫੁੱਲੇਚੱਕ, ਬਲਜੀਤ ਸਿੰਘ, ਮਨਜੀਤ ਸਿੰਘ ਫੁੱਲੇਚੱਕ, ਕੁਲਦੀਪ ਸਿੰਘ ਮਿਸਤਰੀ, ਪਿਆਰਾ ਸਿੰਘ ਸੈਕਟਰੀ, ਪ੍ਰਸ਼ੋਤਮ ਸਿੰਘ ਜੇ.ਈ, ਰਵਿੰਦਰ ਸਿੰਘ ਬੱਬੂ ਅਤੇ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।