ਸੁਰਜਨ ਸਿੰਘ ਭਲਾਈਪੁਰ ਵਲੋਂ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
ਸਠਿਆਲਾ, 15 ਸਤੰਬਰ (ਜਗੀਰ ਸਿੰਘ ਸਫਰੀ)-ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਟੀਮ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋ ਕਾਂਗਰਸੀ ਪਾਰਟੀ ਦੇ ਸੰਭਵੀਂ ਉਮੀਦਵਾਰ ਤੇ ਜਰਨਲ ਸਕੱਤਰ ਪੰਜਾਬ ਐੱਸ. ਸੀ.
ਸਠਿਆਲਾ, 15 ਸਤੰਬਰ (ਜਗੀਰ ਸਿੰਘ ਸਫਰੀ)-ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਟੀਮ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋ ਕਾਂਗਰਸੀ ਪਾਰਟੀ ਦੇ ਸੰਭਵੀਂ ਉਮੀਦਵਾਰ ਤੇ ਜਰਨਲ ਸਕੱਤਰ ਪੰਜਾਬ ਐੱਸ.ਸੀ. ਡਿਪਾਰਟਮੈਂਟ ਸੁਰਜਨ ਸਿੰਘ ਭਲਾਈਪੁਰ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਵਿਖੇ ਮੁਲਾਕਾਤ ਕੀਤੀ ਗਈ। ਸੋਨੂੰ ਭਲਾਈਪੁਰ ਨੇ ਦੱਸਿਆ ਹੈ ਕਿ ਪੰਜਾਬ ਦੀ ਰਾਜਨੀਤਿਕ ਸਥਿਤੀ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਹੈ।ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਲੋੜ ਹੈ।