ਡਾ. ਕੁਲਦੀਪ ਸਿੰਘ ਮੱਲੀ ਨੇ 37 ਸਾਲ ਦੀ ਸੇਵਾ ਉਪਰੰਤ ਲਈ ਸਵੈ-ਇੱਛਾ ਨਾਲ ਸੇਵਾ ਮੁਕਤੀ
ਜੰਡਿਆਲਾ ਗੁਰੂ, 15 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਤੇ ਭਲਾਈ ਮਹਿਕਮੇ ਵਿਚ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਡਾ. ਕੁਲਦੀਪ ਸਿੰਘ ਮੱਲੀ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅੱਜ ਗੁਰਦੁਆਰਾ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ।
ਜੰਡਿਆਲਾ ਗੁਰੂ, 15 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸਿਹਤ ਤੇ ਭਲਾਈ ਮਹਿਕਮੇ ਵਿਚ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਡਾ. ਕੁਲਦੀਪ ਸਿੰਘ ਮੱਲੀ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅੱਜ ਗੁਰਦੁਆਰਾ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ । ਜਾਣਕਾਰੀ ਅਨੁਸਾਰ ਡਾ. ਕੁਲਦੀਪ ਸਿੰਘ ਮੱਲੀ ਨੇ 13 ਜੁਲਾਈ 1989 ਨੂੰ ਸਿਹਤ ਤੇ ਭਲਾਈ ਮਹਿਕਮੇ ਵਿਚ ਕਲਰਕ ਵਜੋਂ ਆਪਣੀ ਨੌਕਰੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਲਗਭਗ 37 ਸਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦੀ ਸੇਵਾ ਦਾ ਇਕ ਸਾਲ ਅਜੇ ਬਾਕੀ ਸੀ, ਪਰ ਉਨ੍ਹਾਂ ਨੇ ਸਵੈ-ਇੱਛਾ ਨਾਲ ਸੇਵਾ ਮੁਕਤੀ ਲੈਣ ਦਾ ਫ਼ੈਸਲਾ ਕੀਤਾ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਸੰਗਤਾਂ ਨੂੰ ਕਥਾ-ਵਿਚਾਰ ਰਾਹੀਂ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਪਹੁੰਚੇ ਪਤਵੰਤੇ ਸੱਜਣਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੇ ਡਾ. ਕੁਲਦੀਪ ਸਿੰਘ ਮੱਲੀ ਨਾਲ ਖੁਸ਼ੀ ਸਾਂਝੀ ਕੀਤੀ ।