15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਲ ਪ੍ਰਧਾਨ ਬੱਬਾ ਮਹਿਤਾ ਤੇ ਚੇਅਰਮੈਨ ਬਲਜੀਤ ਨੇ ਅਕਾਲੀ ਦਲ ਦੇ ਪ੍ਰਚਾਰ ਲਈ ਵਿੱਢੀ ਮੁਹਿੰਮ

ਚੌਂਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਰਕਲ ਮਹਿਤਾ ਦੇ ਯੂਥ ਵਿੰਗ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸਰਕਲ ਮਹਿਤਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਜੋਰਾਵਰ ਸਿੰਘ ਬੱਬਾ ਅਤੇ ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ ਨੇ ਯੂਥ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਚੌਂਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਰਕਲ ਮਹਿਤਾ ਦੇ ਯੂਥ ਵਿੰਗ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸਰਕਲ ਮਹਿਤਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਜੋਰਾਵਰ ਸਿੰਘ ਬੱਬਾ ਅਤੇ ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ ਨੇ ਯੂਥ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਤਹਿਤ ਯੂਥ ਆਗੂਆਂ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਸਾਹਿਬ ਸਿੰਘ ਖੁਜਾਲਾ ਅਤੇ ਹਲਕਾ ਜੰਡਿਆਲਾ ਗੁਰੂ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਯੋਧਬੀਰ ਸਿੰਘ ਯੋਧਾ ਖੁਜਾਲਾ ਵਲੋਂ ਸਰਕਲ ਪ੍ਰਧਾਨ ਜੋਰਾਵਰ ਸਿੰਘ ਬੱਬਾ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਯੋਧਾ ਖੁਜਾਲਾ ਅਤੇ ਚੇਅਰਮੈਨ ਬਲਜੀਤ ਨੇ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਵਰਕਰ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਗੋਰਾ ਸਰਪੰਚ ਮਾਂਗਾ, ਪਰਮਿੰਦਰ ਸਿੰਘ ਮਹਿਤਾ, ਬਲਵਿੰਦਰ ਸਿੰਘ ਡਿਪਟੀ, ਜੋਬਨ ਨੰਗਲ, ਸੁਖਜਿੰਦਰ ਸਿੰਘ ਜੱਬੋਵਾਲ, ਤਜਿੰਦਰ ਸਿੰਘ ਢਿੱਲੋਂ, ਅਤਰਜੀਤ ਸਿੰਘ ਖੁਜਾਲਾ ਅਤੇ ਨੋਬਲਪ੍ਰੀਤ ਸਿੰਘ ਖੁਜਾਲਾ ਤੋਂ ਇਲਾਵਾ ਹੋਰ ਵੀ ਯੂਥ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ 400 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਡਾ. ਕੁਲਦੀਪ ਸਿੰਘ ਮੱਲੀ ਨੇ 37 ਸਾਲ ਦੀ ਸੇਵਾ ਉਪਰੰਤ ਲਈ ਸਵੈ-ਇੱਛਾ ਨਾਲ ਸੇਵਾ ਮੁਕਤੀ
Ad Position 24