15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ 400 ਲੀਟਰ ਲਾਹਣ ਬਰਾਮਦ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

Ad Position 21
repet_subhas-goyals [Copy P29]
ਡੀ.ਐੱਸ.ਪੀ ਜਗਬੀਰ ਸਿੰਘ ਔਲਖ। 16-09-2026
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਵਿੱਡੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਨਾਜਾਇਜ਼ ਦੇਸੀ ਸ਼ਰਾਬ ਧੰਦਾ ਕਰਨ ਵਾਲੇ ਵਿਅਕਤੀ ਦੇ ਘਰੋਂ ਭਾਰੀ ਮਾਤਰਾ ਵਿਚ ਲਾਣ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸ: ਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਗਸ਼ਤ ਕਰਦੀ ਹੋਈ ਪਿੰਡ ਲੱਖੂਵਾਲ ਨੂੰ ਮੁੜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਆਗਿਆਪਾਲ ਸਿੰਘ ਪੁੱਤਰ ਰਵੇਲ ਵਾਸੀ ਲੱਖੂਵਾਲ ਵਜੋਂ ਹੋਈ ਹੈ ਜਿਸ ਖਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਨਛੱਤਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਗਦੇਵ ਖ਼ੁਰਦ ਵਿਖੇ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੇਮਾ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਡੱਲਾ ਰਾਜਪੂਤਾਂ ਨਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਪੁਲਿਸ ਪਾਰਟੀ ਵਲੋਂ ਉਸ ਦੇ ਘਰ ਰੇਡ ਕਰਕੇ ਉੱਥੋਂ 400 ਕਿੱਲੋ ਕੱਚੀ ਲਾਹਨ ਬਰਾਮਦ ਕੀਤੀ ਗਈ ਤੇ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸੇਮਾ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਭਿੰਡੀ ਸੈਦਾਂ ਪੁਲਿਸ ਵਲੋਂ ਚਾਲੂ ਭੱਠੀ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭਿੰਡੀ ਸੈਦਾਂ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਿੱਟਾ ਸਿੰਘ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਰੇਡ ਕਰਕੇ ਉਸ ਦੇ ਘਰੋਂ ਇਕ ਚਾਲੂ ਭੱਠੀ, 200 ਲੀਟਰ ਲਾਹਣ ਅਤੇ 5 ਬੋਤਲਾਂ ਨੂੰ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈ, ਜਦਕਿ ਬਿੱਟਾ ਸਿੰਘ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਬਿੱਟਾ ਸਿੰਘ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰਣੀਕੇ ਦੀ ਅਗਵਾਈ ’ਚ ਅੱਜ ਦੇ ਰੋਸ ਮੁਜ਼ਾਹਰੇ ਵਿਚ ਅਕਾਲੀ ਵਰਕਰ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ– ਧਰਮਬੀਰ ਸੋਹੀ ਅਗਲੀ ਖ਼ਬਰ ਸਰਕਲ ਪ੍ਰਧਾਨ ਬੱਬਾ ਮਹਿਤਾ ਤੇ ਚੇਅਰਮੈਨ ਬਲਜੀਤ ਨੇ ਅਕਾਲੀ ਦਲ ਦੇ ਪ੍ਰਚਾਰ ਲਈ ਵਿੱਢੀ ਮੁਹਿੰਮ
Ad Position 24