15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਭੰਨ੍ਹਤੋੜ ਕਰਨ ਵਾਲਿਆਂ ਖ਼ਿਲਾਫ਼ ਮਹਿਤਾ ਚੌਂਕ ’ਚ ਰੋਸ ਪ੍ਰਦਰਸ਼ਨ

ਚੌਂਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਡਾ. ਬੀ.

Ad Position 21
repet_subhas-goyals [Copy P29]
ਮਹਿਤਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਮੌਕੇ ਜਥੇ. ਗੁਰਮੁੱਖ ਸਿੰਘ, ਬਾਬਾ ਜੋਗਾ ਸਿੰਘ ਵਡਾਲਾ ਅਤੇ ਸਾਂਝਾ ਐਕਸ਼ਨ ਫਰੰਟ ਪੰਜਾਬ ਦੇ ਕਾਰਕੁੰਨ। ਤਸਵੀਰ : ਧਰਮਿੰਦਰ ਸਿੰਘ ਭੰਮਰਾ 16-09-2026
ਚੌਂਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਡਾ. ਬੀ. ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝਾ ਐਕਸ਼ਨ ਫਰੰਟ ਪੰਜਾਬ ਵਲੋਂ ਕਸਬਾ ਮਹਿਤਾ ਚੌਂਕ ਵਿਖੇ ਜਥੇਦਾਰ ਗੁਰਮੁੱਖ ਸਿੰਘ, ਸਰਕਲ ਪ੍ਰਧਾਨ ਮਹਿਤਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਲੁਧਿਆਣਾ ਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਬਾਬਾ ਜੋਗਾ ਸਿੰਘ ਵਡਾਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੇਸ ਨਾਲ ਜੁੜੇ ਦੋਸ਼ੀਆਂ ਨੂੰ ਜਲਦ ਜਨਤਕ ਕੀਤਾ ਜਾਵੇ। ਇਸ ਮੌਕੇ ਪੀ.ਏ. ਸੁਖਪਾਲ ਸਿੰਘ ਰਈਆ, ਜਥੇਦਾਰ ਹਰਪ੍ਰੀਤ ਸਿੰਘ ਬਟਾਰੀ, ਜਥੇਦਾਰ ਸਾਹਿਬ ਸਿੰਘ ਉਦੋ ਨੰਗਲ, ਪ੍ਰਧਾਨ ਗੁਰਦੇਵ ਸਿੰਘ ਬਿੱਟੂ ਖੱਬੇ ਰਾਜਪੂਤਾਂ ਸਮੇਤ ਮਹਿਤਾ ਚੌਂਕ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਜੰਡਿਆਲਾ ਗੁਰੂ ਤੋਂ ਜਥਾ ਰਵਾਨਾ ਅਗਲੀ ਖ਼ਬਰ ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ 20 ਨੂੰ- ਪ੍ਰਧਾਨ ਗੁਰਦੀਪ ਸਿੰਘ
Ad Position 24