18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਾਣਾ ਮੰਡੀ ਅਜਨਾਲਾ ਵਿਚ ਖੁੱਲ੍ਹੀ ਬੋਲੀ ਰਾਹੀਂ ਦੂਜੇ ਦਿਨ ਬਾਸਮਤੀ 1509 ਦਾ ਵੱਧ ਤੋਂ ਵੱਧ ਭਾਅ 3807 ਰੁਪਏ ਪ੍ਰਤੀ ਕੁਇੰਟਲ ਲੱਗਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਦੀ ਮੌਜੂਦਗੀ ’ਚ ਦਾਣਾ ਮੰਡੀ ਅਜਨਾਲਾ ਵਿਚ ਬਾਸਮਤੀ ਦੀ ਖ਼ਰੀਦ ਲਈ ਖੁੱਲ੍ਹੀ ਬੋਲੀ ਦੇ ਦੂਜੇ ਦਿਨ ਬਾਸਮਤੀ 1509 ਦੀ ਫ਼ਸਲ ਦੀ ਖ਼ਰੀਦ ਦੌਰਾਨ ਵੱਧ ਤੋਂ ਵੱਧ 3807 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਲੱਗਾ। ਖੁੱਲ੍ਹੀ ਬੋਲੀ ਰਾਹੀਂ ਖ਼ਰੀਦ ਹੋਣ ਕਾਰਨ ਵੱਖ-ਵੱਖ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਫ਼ਸਲ ਦੇ ਭਾਅ ਲਈ ਬੋਲੀ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 18-09-2026
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਦੀ ਮੌਜੂਦਗੀ ’ਚ ਦਾਣਾ ਮੰਡੀ ਅਜਨਾਲਾ ਵਿਚ ਬਾਸਮਤੀ ਦੀ ਖ਼ਰੀਦ ਲਈ ਖੁੱਲ੍ਹੀ ਬੋਲੀ ਦੇ ਦੂਜੇ ਦਿਨ ਬਾਸਮਤੀ 1509 ਦੀ ਫ਼ਸਲ ਦੀ ਖ਼ਰੀਦ ਦੌਰਾਨ ਵੱਧ ਤੋਂ ਵੱਧ 3807 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਲੱਗਾ। ਖੁੱਲ੍ਹੀ ਬੋਲੀ ਰਾਹੀਂ ਖ਼ਰੀਦ ਹੋਣ ਕਾਰਨ ਵੱਖ-ਵੱਖ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਫ਼ਸਲ ਦੇ ਭਾਅ ਲਈ ਬੋਲੀ ਲਗਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਦਾਣਾ ਮੰਡੀ ਅਜਨਾਲਾ ਵਿਚ ਬਾਸਮਤੀ ਦੀ ਖੁੱਲ੍ਹੀ ਬੋਲੀ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪਾਰਦਰਸ਼ੀ ਢੰਗ ਨਾਲ ਭਾਅ ਮਿਲਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਬੰਧਿਤ ਧਿਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਾਸਮਤੀ ਦੀ ਫ਼ਸਲ ਮੰਡੀ ਵਿਚ ਲੈ ਕੇ ਆਉਣ ਅਤੇ ਖੁੱਲ੍ਹੀ ਬੋਲੀ ਰਾਹੀਂ ਹੋ ਰਹੀ ਖ਼ਰੀਦ ਦਾ ਲਾਭ ਲੈਣ। ਉਨ੍ਹਾਂ ਅੱਗੇ ਕਿਹਾ ਕਿ ਬਾਸਮਤੀ ਦੀ ਗੁਣਵੱਤਾ ਅਨੁਸਾਰ ਕਿਸਾਨਾਂ ਨੂੰ ਵਧੀਆ ਭਾਅ ਮਿਲ ਰਿਹਾ ਹੈ। ਉਧਰ ਮੰਡੀ ਵਿਚ ਦੂਜੇ ਦਿਨ 3807 ਰੁਪਏ ਪ੍ਰਤੀ ਕੁਇੰਟਲ ਤੱਕ ਭਾਅ ਲੱਗਣ ਨਾਲ ਕਿਸਾਨਾਂ ਵਲੋਂ ਵੀ ਤਸੱਲੀ ਪ੍ਰਗਟਾਈ ਗਈ ਅਤੇ ਆਉਣ ਵਾਲੇ ਦਿਨਾਂ ਵਿਚ ਬਾਸਮਤੀ ਦੇ ਭਾਅ ਵਿਚ ਹੋਰ ਸੁਧਾਰ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਆੜ੍ਹਤੀ ਮਨਜੀਤ ਸਿੰਘ ਬਾਠ, ਆੜ੍ਹਤੀ ਰੋਹਿਤ ਪੁਰੀ ਲੱਕੀ, ਹਰਪਾਲ ਸਿੰਘ ਮੰਨਣ, ਰਾਜੀਵ ਗਾਂਧੀ, ਪ੍ਰਾਈਵੇਟ ਖ਼ਰੀਦਦਾਰ ਸਨੀ ਕੁੰਦਰਾ, ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਸੰਤੂਨੰਗਲ ਵਿਖੇ 9ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਉਣ ਸੰਬੰਧੀ ਪ੍ਰਬੰਧਕਾਂ ਦੀ ਹੋਈ ਮੀਟਿੰਗ
Ad Position 24