18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਨਗਰ ਕੀਰਤਨ ਦਾ ਸਵਾਗਤ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਪਿੰਡ ਗੱਗੜਭਾਣਾ ਵਿਖੇ ਪਹਿਲੀ ਪਾਤਿਸ਼ਾਹੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਨੂੰ ਸਮਰਪਿਤ ਬਾਰਾਤ ਰੂਪੀ ਨਗਰ ਕੀਰਤਨ ਦਾ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਅਤੇ ਵਰਕਰਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ। ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਇਹ ਪਾਵਨ ਨਗਰ ਕੀਰਤਨ, ਜੋ ਕਿ ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਠਹਿਰਣ ਉਪਰੰਤ ਅੱਜ ਗੁਰਦੁਆਰਾ ਕੰਧ ਸਾਹਿਬ ਬਟਾਲਾ ਵੱਲ ਰਵਾਨਾ ਹੋਇਆ, ਜਿਸ ਦੌਰਾਨ ਗੱਗੜਭਾਣਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਕੋਟਲਾ, ਜਿਲ੍ਹਾ ਯੂਥ ਪ੍ਰਧਾਨ ਦਿਹਾਤੀ ਜੁਗਰਾਜ ਸਿੰਘ ਉਦੋਨੰਗਲ, ਡਾ.

Ad Position 21
No active advertisement
ਅਜੀਤ ਡੈਸਕ 18-09-2026
ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਪਿੰਡ ਗੱਗੜਭਾਣਾ ਵਿਖੇ ਪਹਿਲੀ ਪਾਤਿਸ਼ਾਹੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਨੂੰ ਸਮਰਪਿਤ ਬਾਰਾਤ ਰੂਪੀ ਨਗਰ ਕੀਰਤਨ ਦਾ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਅਤੇ ਵਰਕਰਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ। ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਇਹ ਪਾਵਨ ਨਗਰ ਕੀਰਤਨ, ਜੋ ਕਿ ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਠਹਿਰਣ ਉਪਰੰਤ ਅੱਜ ਗੁਰਦੁਆਰਾ ਕੰਧ ਸਾਹਿਬ ਬਟਾਲਾ ਵੱਲ ਰਵਾਨਾ ਹੋਇਆ, ਜਿਸ ਦੌਰਾਨ ਗੱਗੜਭਾਣਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਕੋਟਲਾ, ਜਿਲ੍ਹਾ ਯੂਥ ਪ੍ਰਧਾਨ ਦਿਹਾਤੀ ਜੁਗਰਾਜ ਸਿੰਘ ਉਦੋਨੰਗਲ, ਡਾ. ਦਲਬੀਰ ਸਿੰਘ ਵੇਰਕਾ, ਜਤਿੰਦਰ ਸਿੰਘ ਮਹਿਤਾ, ਸੁਖਦੇਵ ਸਿੰਘ ਗੱਗੜਭਾਣਾ, ਅਮਰੀਕ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਵਲੋਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਨਾਲ ਹੀ ਪੰਜ ਪਿਆਰੇ ਸਾਹਿਬਾਨ ਦਾ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਸੰਗਤਾਂ ਲਈ ਫਲਾਂ ਦੇ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਕੇਵਲ ਸਿੰਘ ਮਹਿਤਾ, ਸੁਖਚੈਨ ਸਿੰਘ ਨਵਾਬਪੁਰ, ਧਿਆਨ ਸਿੰਘ ਛੀਨਾ, ਸੁਪਨਦੀਪ ਸਿੰਘ ਸਾਬੀ, ਮਨਦੀਪ ਸਿੰਘ, ਲਖਵਿੰਦਰ ਸਿੰਘ ਜੌਹਲ, ਬਲਦੇਵ ਸਿੰਘ ਛੀਨਾ, ਦਲਜੀਤ ਸਿੰਘ ਵਡਾਲਾ, ਕੇਵਲ ਸਿੰਘ ਬੰਮਾ, ਬਾਬਾ ਅਵਤਾਰ ਸਿੰਘ, ਚੰਨਣ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਫੁੰਮਣ ਸਿੰਘ ਅਤੇ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਰਾਸ਼ਟਰੀ ਇੰਜੀਨੀਅਰ ਦਿਵਸ ਮੌਕੇ ਸਾਬਕਾ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਦਾਣਾ ਮੰਡੀ ਅਜਨਾਲਾ ਵਿਚ ਖੁੱਲ੍ਹੀ ਬੋਲੀ ਰਾਹੀਂ ਦੂਜੇ ਦਿਨ ਬਾਸਮਤੀ 1509 ਦਾ ਵੱਧ ਤੋਂ ਵੱਧ ਭਾਅ 3807 ਰੁਪਏ ਪ੍ਰਤੀ ਕੁਇੰ...
Ad Position 24