ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗਾ ਦੂਰ- ਮਜੀਠੀਆ
ਜੇਠੂਵਾਲ, 17 ਸਤੰਬਰ (ਮਿੱਤਰ ਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜੀ ਕਰ ਰਹੀ ਹੈ ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਕਿਉਂਕਿ ਇਸਆਪ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ-ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ ਤੇ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਹੋਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਅਹਿਮ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ।
ਜੇਠੂਵਾਲ, 17 ਸਤੰਬਰ (ਮਿੱਤਰ ਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜੀ ਕਰ ਰਹੀ ਹੈ ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਕਿਉਂਕਿ ਇਸਆਪ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ-ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ ਤੇ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਹੋਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਅਹਿਮ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋਈ ਪਈ ਹੈ ਜਿਸ ਦੀ ਮਿਸਾਲ ਦਿਨ ਦਿਹਾੜੇ ਹੋ ਰਹੀਆਂ ਵਾਰਦਾਤਾਂ ਤੋਂ ਮਿਲਦੀ ਹੈ ਜਦੋਂ ਕਿ ਪ੍ਰਸ਼ਾਸਨ ਅੱਖਾਂ ਮਿਟੀ ਬੈਠਾ ਹੈ, ਜਿਸ ਕਰਕੇ ਹੁਣ ਸੂਬੇ ਦੇ ਲੋਕ ਕਦੇ ਸੁਪਨੇ ਵਿਚ ਵੀ ‘ਆਪ’ ਸਰਕਾਰ ਨੂੰ ਸੱਤਾ ’ਤੇ ਕਾਬਜ ਨਹੀਂ ਹੋਣ ਦੇਣਗੇ । ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸ਼ਰ, ਸਾਬਕਾ ਸਰਪੰਚ ਸੁਖਜੀਤ ਸਿੰਘ, ਹਰਦਿਆਲ ਸਿੰਘ ਭੱਟੀ, ਪੁਸ਼ਪਿੰਦਰ ਸਿੰਘ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਜਸਪਾਲ, ਮੱਖਣ ਸਿੰਘ ਹਰੀਆਂ, ਡਾ. ਦੀਦਾਰ ਸਿੰਘ, ਅਜੀਤ ਸਿੰਘ, ਪ੍ਰਧਾਨ ਅਮਰੀਕ ਸਿੰਘ, ਪੰਚ ਬਲਜਿੰਦਰ ਸਿੰਘ, ਪੰਚ ਰਾਜਵਿੰਦਰ ਸਿੰਘ ਸੋਨੂ ਭੱਟੀ, ਪ੍ਰਧਾਨ ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਟੋਨੀ, ਮਨਪ੍ਰੀਤ ਸਿੰਘ ਭੱਟੀ, ਪ੍ਰਤਾਪ ਸਿੰਘ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।