18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗਹਿਰੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਲਿਆ ਜਾਇਜ਼ਾ

ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਗਹਿਰੀ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਅਜੇ ਸ਼ੁਰੂ ਨਹੀਂ ਕੀਤੀ ਗਈ ਪਰ ਮੰਡੀ ਦੇ ਆੜਤੀਆਂ ਵਲੋਂ ਨਿੱਜੀ ਤੌਰ ’ਤੇ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-09-2026
ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸਥਾਨਕ ਗਹਿਰੀ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਅਜੇ ਸ਼ੁਰੂ ਨਹੀਂ ਕੀਤੀ ਗਈ ਪਰ ਮੰਡੀ ਦੇ ਆੜਤੀਆਂ ਵਲੋਂ ਨਿੱਜੀ ਤੌਰ ’ਤੇ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜੰਡਿਆਲਾ ਗੁਰੂ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ ਨੇ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦੀ ਜਾ ਰਹੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਸਹੀ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀ ਵਿਚ 3 ਲੱਖ 23 ਹਜ਼ਾਰ 490 ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਦੀ ਆੜ੍ਹਤੀਆਂ ਵਲੋਂ ਢੁਕਵੇਂ ਮੁੱਲ ’ਤੇ ਖਰੀਦ ਕੀਤੀ ਜਾ ਰਹੀ ਹੈ। ਪ੍ਰਧਾਨ ਪਾਸੀ ਨੇ ਦੱਸਿਆ ਕਿ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਰੌਸ਼ਨੀ, ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਬਿਆਸ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਹੋਈ ਭਾਰੀ ਖੱਜਲ ਖੁਆਰੀ ਰੇਲਵੇ ਅਧਿਕਾਰੀਆਂ ਅਤੇ ਯਾਤਰੀਆਂ ਦੀ ਹੋਈ ਆਪਸੀ ਬਹਿਸ ਅਗਲੀ ਖ਼ਬਰ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗਾ ਦੂਰ- ਮਜੀਠੀਆ
Ad Position 24