18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ‘ਮਾਈ ਭਾਰਤ ਆਊਟ ਰੀਚ’ ਪ੍ਰੋਗਰਾਮ ਕਰਵਾਇਆ

ਵੇਰਕਾ, 17 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ.

Ad Position 21
No active advertisement
ਅਜੀਤ ਡੈਸਕ 18-09-2026
ਵੇਰਕਾ, 17 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਉੱਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਐੱਨ.ਐੱਸ.ਐੱਸ. ਵਿਭਾਗ ਵਲੋਂ ਇਕ ਵਿਸ਼ੇਸ਼ ‘ਮਾਈ ਭਾਰਤ ਆਊਟ ਰੀਚ’ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਡਾ. ਸੁੱਖਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਮਨਜੀਤ ਕੌਰ ਅਤੇ ਡਾ. ਜਤਿੰਦਰ ਕੌਰ ਦੁਆਰਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸੁੱਖਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਪਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ‘ਮਾਈ ਭਾਰਤ’ ਪੋਰਟਲ ’ਤੇ ਰਜਿਸਟਰ ਕਰਵਾਉਣਾ ਅਤੇ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027’ ਵਿਚ ਉਹਨਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਇਸ ਮੌਕੇ ਪੁਨੀਤ ਰੰਧਾਵਾ ਅਤੇ ਡਾ. ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੋਰਟਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕੁਇਜ਼ ਮਹਿਜ਼ ਇਕ ਮੁਕਾਬਲਾ ਨਹੀਂ ਹੈ, ਬਲਕਿ ਨੌਜਵਾਨਾਂ ਲਈ ਦੇਸ਼ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਦੇਸ਼ ਨਿਰਮਾਣ ਵਿਚ ਸਾਰਥਕ ਯੋਗਦਾਨ ਪਾਉਣ ਦਾ ਇਕ ਵਧੀਆ ਮੌਕਾ ਹੈ। ਕੋਆਰਡੀਨੇਟਰ ਡਾ. ਮਨਜੀਤ ਕੌਰ ਨੇ ਵਲੰਟੀਅਰਾਂ ਨੂੰ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ 2027’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨ 23 ਸਤੰਬਰ 2026 ਤੱਕ ਇਸ ਕੁਇਜ਼ ਵਿਚ ਭਾਗ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਣੀਏਕੇ ਵਿਖੇ ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੀ 11 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਲੋਕ ਸਭਾ ਮੈਂਬਰ ਔਜਲਾ ਨੇ ਬੀ. ਐੱਸ. ਐੱਨ. ਐੱਲ. ਸਲਾਹਕਾਰ ਕਮੇਟੀ ਨਾਲ ਕੀਤੀ ਮੀਟਿੰਗ
Ad Position 24