ਪਿੰਡ ਵਣੀਏਕੇ ਵਿਖੇ ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੀ 11 ਮੈਂਬਰੀ ਕਮੇਟੀ ਦਾ ਗਠਨ
ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਬਗੀਚਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਵਣੀਏਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਆਦਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਬਗੀਚਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਵਣੀਏਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਨਵੀਂ ਗਠਿਤ ਕਮੇਟੀ ਵਿਚ ਸਰਬਸੰਮਤੀ ਨਾਲ ਗੁਰਭੇਜ ਸਿੰਘ ਪ੍ਰਧਾਨ ਇਸ ਤੋਂ ਇਲਾਵਾ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਸਾਬ ਸਿੰਘ ,ਸੇਗਾ ਮਨਾਕ, ਗੇਜਾ, ਗੋਪੀ, ਕਰਮਾ, ਕੈਪਟਨ, ਲੱਬੂ ਅਤੇ ਲਵਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਚੇਅਰਮੈਨ ਬਗੀਚਾ ਸਿੰਘ ਰੰਧਾਵਾ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਬਬਲੂ ਪ੍ਰਧਾਨ, ਜਤਿੰਦਰ ਸਿੰਘ ਲੋਪੋਕੇ, ਪ੍ਰਧਾਨ ਸ਼ਨੀ ਖੋਖਰ ਹੇਤਮਪੁਰਾ, ਪ੍ਰਧਾਨ ਮੇਜਰ ਸਿੰਘ ਕਰਨੋਲੀਆ, ਬਲਜਿੰਦਰ ਸਿੰਘ, ਗੁਰਜੀਤ ਸਿੰਘ, ਸ਼ਿਵ ਚੋਗਾਵਾਂ, ਨਿਰਵੈਲ ਸਿੰਘ, ਮਿੰਟਾਂ, ਹੀਰਾ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।