18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਵਾਰਡ ਨੰਬਰ 5 ਅਜਨਾਲਾ ਵਿਚ ਕਰਵਾਏ ਸਾਲਾਨਾ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਵਲੋਂ ਅਜਨਾਲਾ ਦੀ ਵਾਰਡ ਨੰਬਰ 5 ਤੋਂ ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਸਾਲਾਨਾ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਵਲੋਂ ਅਜਨਾਲਾ ਦੀ ਵਾਰਡ ਨੰਬਰ 5 ਤੋਂ ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਸਾਲਾਨਾ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਤੇ ਸਵਿੰਦਰ ਸਿੰਘ ਸਿੰਦ ਸੈਂਸਰਾ ਸਮੇਤ ਸ਼ਹਿਰੀ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਰਾਹੀਂ ਲੋਕਾਂ ਨੂੰ ਆਪਸੀ ਪਿਆਰ, ਸਤਿਕਾਰ ਅਤੇ ਮਿਲਵਰਤਣ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ ਅਤੇ ਸਮੂਹ ਪਰਿਵਾਰ ਨੂੰ ਸਲਾਨਾ ਸਮਾਗਮ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਸਾਡੇ ਸਮਾਜਿਕ ਅਤੇ ਧਾਰਮਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਮੌਕੇ ਸਵਰਨ ਸਿੰਘ ਗੁਲਾਬ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ’ਚ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ, ਮਾਸਟਰ ਪ੍ਰਭਜੋਤ ਸਿੰਘ, ਮਾਸਟਰ ਜਰਨੈਲ ਸਿੰਘ, ਵਿੱਪਨ ਖੱਤਰੀ, ਰਛਪਾਲ ਸਿੰਘ, ਤਰੁਣ ਹੈਪੀ, ਬਾਬਾ ਕੁਲਵਿੰਦਰ ਸਿੰਘ, ਦੀਪੂ ਗਾਂਧੀ ਅਤੇ ਗੋਲਡੀ ਅਜਨਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਨੇ ਆਨਲਾਈਨ ਸਮਰ ਕੈਂਪ ’ਚ ਹਾਸਿਲ ਕੀਤੀ ਟਾਪ ਪੁਜ਼ੀਸ਼ਨ ‘ਲੀਡ’ ਵਲੋਂ ਸਕੂਲ ਕੰਪਲੈਕਸ ਵਿਚ ਪੁੱਜ ਕੇ ਵਿ... ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਆਏ ਬਰਾਤ ਰੂਪੀ ਨਗਰ ਕੀਰਤਨ ਦਾ ਮਹਿਤਾ ਚੌਂਕ ਵਿਖੇ ਸੰਗਤਾਂ ਵਲੋਂ ਸਵਾਗਤ
Ad Position 24