18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਸਮੇਸ਼ ਪਬਲਿਕ ਸਕੂਲ ਨੇ ਆਨਲਾਈਨ ਸਮਰ ਕੈਂਪ ’ਚ ਹਾਸਿਲ ਕੀਤੀ ਟਾਪ ਪੁਜ਼ੀਸ਼ਨ ‘ਲੀਡ’ ਵਲੋਂ ਸਕੂਲ ਕੰਪਲੈਕਸ ਵਿਚ ਪੁੱਜ ਕੇ ਵਿਦਿਆਰਥੀਆਂ ਅਤੇ ਸਟਾਫ ਨੂੰ ਕੀਤਾ ਸਨਮਾਨਿਤ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜੂਨ ਮਹੀਨੇ ਵਿਚ ਅਯੋਜਿਤ ਕੀਤੇ ਗਏ ਆਨਲਾਈਨ ਸਮਰ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਾਪ ਪੁਜ਼ੀਸ਼ਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਉਕਤ ਕੈਂਪ ਅਯੋਜਿਤ ਕਰਨ ਵਾਲੀ ‘ਲੀਡ’ ਸੰਸਥਾ ਵਲੋਂ ਮਾਨਵ ਸਰੀਨ ਪੰਜਾਬ ਸਟੇਟ ਹੈੱਡ, ਤੇਜੇਸ਼ਵਰ ਸਿੰਘ ਅਤੇ ਅਮੀਤ ਚੌਹਾਨ ਸੀਨੀਅਰ ਅਕੈਡਮੀ ਐਡਵਾਈਜਰ ਵਲੋਂ ਅੱਜ ਸਕੂਲ ਕੰਪਲੈਕਸ ਵਿਖੇ ਪੁੱਜ ਕੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸ਼ਲਾਘਾ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 18-09-2026
ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜੂਨ ਮਹੀਨੇ ਵਿਚ ਅਯੋਜਿਤ ਕੀਤੇ ਗਏ ਆਨਲਾਈਨ ਸਮਰ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਾਪ ਪੁਜ਼ੀਸ਼ਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਉਕਤ ਕੈਂਪ ਅਯੋਜਿਤ ਕਰਨ ਵਾਲੀ ‘ਲੀਡ’ ਸੰਸਥਾ ਵਲੋਂ ਮਾਨਵ ਸਰੀਨ ਪੰਜਾਬ ਸਟੇਟ ਹੈੱਡ, ਤੇਜੇਸ਼ਵਰ ਸਿੰਘ ਅਤੇ ਅਮੀਤ ਚੌਹਾਨ ਸੀਨੀਅਰ ਅਕੈਡਮੀ ਐਡਵਾਈਜਰ ਵਲੋਂ ਅੱਜ ਸਕੂਲ ਕੰਪਲੈਕਸ ਵਿਖੇ ਪੁੱਜ ਕੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸ਼ਲਾਘਾ ਕੀਤੀ ਗਈ । ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ ਤੇ ਪ੍ਰਿੰ: ਹਰਵਿੰਦਰ ਕੌਰ ਨੇ ਦੱਸਿਆ ਕਿ ਇਹ ਸਮਰ ਕੈਂਪ ‘ਲੀਡ’ ਵਲੋਂ ਅਯੋਜਿਤ ਕੀਤਾ ਗਿਆ ਸੀ, ਜਿਸ ਵਿਚ ਪੂਰੇ ਭਾਰਤ ਦੇ ਵੱਖ-ਵੱਖ ਸਕੂਲਾਂ ਦੇ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਇਸ ਕੈਂਪ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ । ਸਮਰ ਕੈਂਪ ਦੀ ਸਫਲਤਾ ਵਿਚ ਸਕੂਲ ਦੇ ਇੰਚਾਰਜਾਂ ਅਤੇ ਕੋਆਰਡੀਨੇਟਰਾਂ ਨੇ ਵੀ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਵਲੋਂ ‘ਲੀਡ’ ਟੀਮ ਤੇ ਕੋਆਰਡੀਨੇਟਰਾਂ ਦੁਆਰਾ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਹਰ ਪੱਧਰ ’ਤੇ ਸਹਿਯੋਗ ਦਿੱਤਾ ਗਿਆ । ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ । ਉਨ੍ਹਾਂ ਨੇ ਇਸ ਉਪਲੱਬਧੀ ਲਈ ਵਿਦਿਆਰਥੀਆਂ, ਇੰਚਾਰਜਾਂ, ਕੋਆਰਡੀਨੇਟਰਾਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ । ਇਸ ਮੌਕੇ ‘ਲੀਡ’ ਟੀਮ ਦੇ ਸਟਾਫ ਦੇ ਸਹਿਯੋਗ ਨਾਲ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਨਮਾਨਿਤ ਵੀ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ । ਦਸ਼ਮੇਸ਼ ਸਕੂਲ ਦੀ ਇਹ ਪ੍ਰਾਪਤੀ ਵਿਦਿਆਰਥੀਆਂ ਤੇ ਸਮੂਹ ਸਟਾਫ ਦੀ ਮਿਹਨਤ, ਸਮਰਪਣ ਤੇ ਟੀਮਵਰਕ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਕਾਰੀ ਸਕੂਲ ਚੱਲ ਰਹੇ ਹਨ ਅਧਿਆਪਕਾਂ ਦੀ ਜੇਬ ਸਹਾਰੇ-ਗੌਰਮਿੰਟ ਟੀਚਰਜ਼ ਯੂਨੀਅਨ ਅਗਲੀ ਖ਼ਬਰ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਵਾਰਡ ਨੰਬਰ 5 ਅਜਨਾਲਾ ਵਿਚ ਕਰਵਾਏ ਸਾਲਾਨਾ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ
Ad Position 24