ਖੇਡਾਂ ਵਤਨ ਪੰਜਾਬ ਦੀਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀ ਫੁੱਟਬਾਲ ਟੀਮ ਦਾ ਪਹਿਲਾ ਸਥਾਨ
ਅਜਨਾਲਾ, 17ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਕਾਲਜ ਅਜਨਾਲਾ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਖੇਡ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਟੀਮ ਨੇ ਹੋਰਨਾਂ ਟੀਮਾਂ ਨੂੰ ਮਾਤ ਦਿੰਦਿਆਂ ਜੇਤੂ ਰਹਿਣ ਦਾ ਮਾਣ ਪ੍ਰਾਪਤ ਕੀਤਾ ।
ਅਜਨਾਲਾ, 17ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਕਾਲਜ ਅਜਨਾਲਾ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਖੇਡ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਟੀਮ ਨੇ ਹੋਰਨਾਂ ਟੀਮਾਂ ਨੂੰ ਮਾਤ ਦਿੰਦਿਆਂ ਜੇਤੂ ਰਹਿਣ ਦਾ ਮਾਣ ਪ੍ਰਾਪਤ ਕੀਤਾ । ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੁਕਤਾ ਤ੍ਰੇਹਨ ਨੇ ਫੁੱਟਬਾਲ ਟੀਮ ਦੇ ਕੋਚ ਰਾਜੀਵ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੀ ਫੁੱਟਬਾਲ ਟੀਮ ਵਲੋਂ ਕੀਤੀ ਗਈ ਇਹ ਪ੍ਰਾਪਤੀ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਪ੍ਰਿੰ: ਸ੍ਰੀਮਤੀ ਤ੍ਰੇਹਨ ਨੇ ਅੱਗੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਇੰਚਾਰਜ ਸ. ਦਰਸ਼ਨ ਸਿੰਘ ਨਿੱਝਰ, ਐਡਵੋਕੇਟ ਇੰਦਰਜੀਤ ਸਿੰਘ ਅੜੀ ਅਤੇ ਸ. ਗੁਰਭੇਜ ਸਿੰਘ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਖਿਡਾਰੀਆਂ ਨੂੰ ਅਗਲੇ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਹੋਰ ਮਿਹਨਤ ਤੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੁਗਰਾਜ ਸਿੰਘ ਰਿਆੜ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।