18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਗਰ ਨਿਗਮ ਵਲੋਂ ਕੇਂਦਰੀ ਜ਼ੋਨ ਦੇ ਵਾਰਡ ਨੰਬਰ 58, 60 ਤੇ 69 ਵਿਚ 6 ਗ਼ੈਰ-ਕਾਨੂੰਨੀ ਡੇਅਰੀਆਂ ਖਾਲੀ ਕਰਵਾ ਕੇ ਪਸ਼ੂ ਗਊਸ਼ਾਲਾ ਭੇਜੇ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸਥਾਨਕ ਨਗਰ ਨਿਗਮ ਵਲੋਂ ਸ਼ਹਿਰ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਹਲਕਾ ਕੇਂਦਰੀ ਜ਼ੋਨ ਅਧੀਨ ਆਉਂਦੇ ਵਾਰਡ ਨੰਬਰ 58, 60 ਤੇ 69 ਵਿਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 19-09-2026
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸਥਾਨਕ ਨਗਰ ਨਿਗਮ ਵਲੋਂ ਸ਼ਹਿਰ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਹਲਕਾ ਕੇਂਦਰੀ ਜ਼ੋਨ ਅਧੀਨ ਆਉਂਦੇ ਵਾਰਡ ਨੰਬਰ 58, 60 ਤੇ 69 ਵਿਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਾਂਝੇ ਆਪ੍ਰੇਸ਼ਨ ਦੌਰਾਨ 6 ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਨੂੰ ਖਾਲੀ ਕਰਵਾਇਆ ਅਤੇ ਮੌਕੇ ਤੋਂ ਜ਼ਬਤ/ਇੰਪਾਊਂਡ ਕੀਤੇ ਗਏ ਪਸ਼ੂਆਂ ਨੂੰ ਨਿਰਧਾਰਤ ਗਊਸ਼ਾਲਾ ਵਿਚ ਭੇਜ ਦਿੱਤਾ ਗਿਆ। ਇਸ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਊਟੀ ਮੈਜਿਸਟ੍ਰੇਟ ਸ੍ਰੀ ਅੰਗਦ ਸਿੰਘ, ਨਗਰ ਨਿਗਮ ਸਿਹਤ ਵਿਭਾਗ ਕੇਂਦਰੀ ਜ਼ੋਨ ਦੀ ਟੀਮ, ਕੈਟਲ ਇੰਪਾਊਂਡ ਟੀਮ, ਨਗਰ ਨਿਗਮ ਪੁਲਿਸ ਫੋਰਸ ਤੇ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਕਾਰਵਾਈ ਕੀਤੀ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੀ ਹੱਦ ਅੰਦਰ ਗੈਰ-ਕਾਨੂੰਨੀ ਢੰਗ ਨਾਲ ਪਸ਼ੂ ਡੇਅਰੀਆਂ ਚਲਾਉਣ ਕਾਰਨ ਜਨਤਕ ਸਿਹਤ, ਸਫ਼ਾਈ, ਸੀਵਰੇਜ ਪ੍ਰਬੰਧਨ ਅਤੇ ਆਮ ਲੋਕਾਂ ਦੀ ਸਹੂਲਤ ਨਾਲ ਸੰਬੰਧਿਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਇਸ ਲਈ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਅਜਿਹੀਆਂ ਡੇਅਰੀਆਂ ਨੂੰ ਸ਼ਹਿਰ ਦੀ ਹੱਦ ਤੋਂ ਬਾਹਰ ਕਰਵਾਉਣ ਲਈ ਨਗਰ ਨਿਗਮ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਾਰਵਾਈ ਦੌਰਾਨ ਕੁਝ ਡੇਅਰੀ ਮਾਲਕਾਂ ਵਲੋਂ ਵਿਰੋਧ ਵੀ ਕੀਤਾ, ਪਰ ਨਗਰ ਨਿਗਮ ਤੇ ਪੁਲਿਸ ਦੀਆਂ ਟੀਮਾਂ ਨੇ ਸਥਿਤੀ ਨੂੰ ਕਾਬੂ ਵਿਚ ਰੱਖਦਿਆਂ ਕਾਰਵਾਈ ਜਾਰੀ ਰੱਖੀ ਅਤੇ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ। ਇਸ ਦੌਰਾਨ ਨਗਰ ਨਿਗਮ ਨੇ ਸ਼ਹਿਰ ਦੇ ਬਾਕੀ ਸਾਰੇ ਪਸ਼ੂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਨਗਰ ਨਿਗਮ ਦੀ ਹੱਦ ਤੋਂ ਬਾਹਰ ਨਿਰਧਾਰਤ ਸਥਾਨਾਂ ’’ਤੇ ਤਬਦੀਲ ਕਰਨ ਅਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ। ਇਸ ਕਾਰਵਾਈ ਦੌਰਾਨ ਡਾ. ਕਿਰਨ, ਸਿਹਤ ਅਫ਼ਸਰ, ਜਤਿੰਦਰ ਪਾਲ ਸਿੰਘ ਬੱਬਰ, ਸੀ. ਐਸ. ਓ. ਸਰਬਜੀਤ ਸਿੰਘ, ਸੀ. ਐਸ. ਆਈ. ਰਵਿੰਦਰ ਕੁਮਾਰ, ਰਵਿੰਦਰਜੀਤ ਸਿੰਘ, ਬਲਰਾਮ ਅਠਵਾਲ, ਤਜਿੰਦਰ ਕੁਮਾਰ, ਸੈਨੇਟਰੀ ਇੰਸਪੈਕਟਰ ਸਮੇਤ ਨਿਗਮ ਦਾ ਸੁਪਰਵਾਈਜ਼ਰੀ ਸਟਾਫ਼ ਤੇ ਹੋਰ ਸੰਬੰਧਿਤ ਕਰਮਚਾਰੀ ਵੀ ਮੌਜੂਦ ਸਨ। 18 ਏਐਸਆਰ92
Ad Position 22
No active advertisement
ਪਿਛਲੀ ਖ਼ਬਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਨੇ ਗ੍ਰੀਨ ਲੈਂਡ ਮਜੀਠਾ ਰੋਡ ਵਿਖੇ ਅਣ-ਅਧਿਕਾਰਤ ਹੋਟਲ ਨਿਰਮਾਣ ਖ਼ਿਲਾਫ਼ ਕਾਰਵਾਈ ਅਗਲੀ ਖ਼ਬਰ ਆਲ ਇੰਡੀਆ ਕਿਸਾਨ ਮਹਾਂਸਭਾ ਦਾ ਡੈਲੀਗੇਟ ਇਜਲਾਸ ਦੇਸ਼ ਭਗਤ ਯਾਦਗਾਰ ਹਾਲ ਵਿਖੇ ਭਲਕੇ ਤੋਂ- ਕਾ. ਮੂਧਲ
Ad Position 24