18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਧੰਗਈ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੀਟਿੰਗ

ਗੱਗੋਮਾਹਲ, 18 ਸਤੰਬਰ (ਬਲਵਿੰਦਰ ਸਿੰਘ ਸੰਧੂ)- ਪਿੰਡ ਧੰਗਈ ਵਿਖੇ ਜਸਪਾਲ ਸਿੰਘ ਧੰਗਈ ਦੇ ਗ੍ਰਹਿ ਸਰਪੰਚ ਬਲਵੰਤ ਸਿੰਘ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਯਾਤਰਾ ’ਤੇ ਤੰਜ ਕੱਸਦਿਆਂ ਕਿਹਾ ਕਿ 10 ਸਾਲ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਨਸ਼ਿਆਂ ਦੀ ਤਸਕਰੀ ਜੋਰ-ਸ਼ੋਰ ਨਾਲ ਹੋਈ ਉਸ ਵਕਤ ਭਾਜਪਾਈ ਆਗੂ ਕਿੱਥੇ ਸਨ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ, ਨੌਜਵਾਨਾਂ ਨੂੰ ਰੋਜਗਾਰ, ਮੰਡੀਆਂ ਦਾ ਵਿਸਥਾਰ, ਪੰਜਾਬ ਅੰਦਰ ਸੜਕਾਂ ਦੀ ਮੁਰੰਮਤ ਤੇ ਨਵ ਉਸਾਰੀ ਦਾ ਕੋਈ ਤੋੜ ਨਹੀਂ ਜਿਸ ਤੋਂ ਬੁਖਲਾਹਟ ਵਿਚ ਆਏ ਭਾਜਪਾ ਆਗੂ ਕੂੜ ਪ੍ਰਚਾਰ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 19-09-2026
ਗੱਗੋਮਾਹਲ, 18 ਸਤੰਬਰ (ਬਲਵਿੰਦਰ ਸਿੰਘ ਸੰਧੂ)- ਪਿੰਡ ਧੰਗਈ ਵਿਖੇ ਜਸਪਾਲ ਸਿੰਘ ਧੰਗਈ ਦੇ ਗ੍ਰਹਿ ਸਰਪੰਚ ਬਲਵੰਤ ਸਿੰਘ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਯਾਤਰਾ ’ਤੇ ਤੰਜ ਕੱਸਦਿਆਂ ਕਿਹਾ ਕਿ 10 ਸਾਲ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਨਸ਼ਿਆਂ ਦੀ ਤਸਕਰੀ ਜੋਰ-ਸ਼ੋਰ ਨਾਲ ਹੋਈ ਉਸ ਵਕਤ ਭਾਜਪਾਈ ਆਗੂ ਕਿੱਥੇ ਸਨ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ, ਨੌਜਵਾਨਾਂ ਨੂੰ ਰੋਜਗਾਰ, ਮੰਡੀਆਂ ਦਾ ਵਿਸਥਾਰ, ਪੰਜਾਬ ਅੰਦਰ ਸੜਕਾਂ ਦੀ ਮੁਰੰਮਤ ਤੇ ਨਵ ਉਸਾਰੀ ਦਾ ਕੋਈ ਤੋੜ ਨਹੀਂ ਜਿਸ ਤੋਂ ਬੁਖਲਾਹਟ ਵਿਚ ਆਏ ਭਾਜਪਾ ਆਗੂ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੇ 78 ਸਾਲਾਂ ਦੇ ਮੁਕਾਬਲੇ ‘ਆਪ’ ਸਰਕਾਰ ਵਲੋਂ ਸਾਢੇ ਚਾਰ ਸਾਲ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਕਰਕੇ ਵੋਟ ਦਾ ਇਸਤੇਮਾਲ ਕਰਿਓ ਕਿ ਕਿਹੜੇ ਸਮੇਂ ਵਿਚ ਖੇਤਰ ਦਾ ਵਿਕਾਸ ਹੋਇਆ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ 21 ਸਤੰਬਰ ਨੂੰ ਪਿੰਡ ਸਹਿੰਸਰਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਮੌਕੇ ਕਸਬਾ ਰਮਦਾਸ ਅੰਦਰ ਮਾਰਕੀਟ ਕਮੇਟੀ ਦੀ ਸਥਾਪਨਾ ਬਾਰੇ ਮੰਗ ਕੀਤੀ ਜਾਵੇਗੀ, ਜਿਸ ਪਿੱਛੋਂ ਪਿੰਡ ਅਵਾਣ ਦੀ ਦਾਣਾ ਮੰਡੀ ਨੂੰ ਖੇਤਰ ਦੀ ਸਭ ਤੋਂ ਵਧੀਆ ਦਾਣਾ ਮੰਡੀ ਬਣਾ ਦਿੱਤਾ ਜਾਵੇਗਾ। ਇਸ ਮੌਕੇ ਕਾਬਲ ਸਿੰਘ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਬਲਜੀਤ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਸਰਪੰਚ ਅੰਮ੍ਰਿਤਪਾਲ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਕੌਂਸਲਰ ਤਰਿੰਦਰ ਸਿੰਘ, ਜਸਪਾਲ ਸਿੰਘ ਡੇਅਰੀ ਵਾਲੇ, ਪਰਮਜੀਤ ਸਿੰਘ, ਨਿਰਮਲ ਸਿੰਘ, ਸੁਖਵੰਤ ਸਿੰਘ, ਲਖਵਿੰਦਰ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ, ਸਾਬਕਾ ਸਰਪੰਚ ਮੁਖਤਾਰ ਸਿੰਘ, ਵਜੀਰ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 28 ਦੀ ਰੈਲੀ ਸੰਬੰਧੀ ਲੋਪੋਕੇ ਵਲੋਂ ਪਿੰਡ ਈਸਾਪੁਰ ਤੇ ਕੋਟਲੀ ਸੱਕਾਂ ਵਾਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਫਜ਼ਲਾਂ ਦੀ ਰਾਣੀ ਕੈਥੋਲਿਕ ਚਰਚ ਮਜੀਠਾ ਵਿਖੇ ਹੋਏ ਨਤਮਸਤਕ
Ad Position 24