ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ:
ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ, ਕੋਟ ਬਾਬਾ ਦੀਪ ਸਿੰਘ ਵਿਖੇ ਸਜਾਇਆ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਅਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 7ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ, ਗਲੀ ਨੰਬਰ 6, ਕੋਟ ਬਾਬਾ ਦੀਪ ਸਿੰਘ ਵਿਖੇ ਸਜਾਇਆ ਗਿਆ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਵਡਾਲਾ ਜੌਹਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਜਗਤਾਰ ਸਿੰਘ ਤੇ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ।
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਅਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 7ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ, ਗਲੀ ਨੰਬਰ 6, ਕੋਟ ਬਾਬਾ ਦੀਪ ਸਿੰਘ ਵਿਖੇ ਸਜਾਇਆ ਗਿਆ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਵਡਾਲਾ ਜੌਹਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਜਗਤਾਰ ਸਿੰਘ ਤੇ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਚਾਰਕਾਂ ਤੇ ਜਥਿਆਂ ਨੂੰ ਮੈਨੇਜਰ ਲਾਲ ਸਿੰਘ ਤੇ ਗੁ: ਪ੍ਰਬੰਧਕਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਇਲਾਕਾ ਨਿਵਾਸੀ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 20 ਸਤੰਬਰ, ਐਤਵਾਰ। ਸਥਾਨ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕਸ਼ਮੀਰ ਐਵੀਨਿਊ। ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ।