ਮੰਡੀਆਂ ਦੀ ਸਾਫ ਸਫਾਈ ਤੇ ਬਾਰਦਾਨੇ ਦਾ ਪ੍ਰਬੰਧ ਕਰੇ ਸਰਕਾਰ-ਓਮਰਾਜ ਸਿੰਘ ਧਰਦਿਉ
ਬਾਬਾ ਬਕਾਲਾ ਸਾਹਿਬ, 19 ਸਤੰਬਰ (ਰਾਜਨ) –ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਕਿਸਾਨ ਮੋਰਚੇ ਦੇ ਧਰਨੇ ਵਿਚ ਸ਼ਮੂਲੀਅਤ ਕਰਨ ’ਤੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜੋ ਇਕ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਟਰੈਕਟਰ ਟਰਾਲੀਆਂ ਲੈ ਕੇ ਧਰਨੇ ਵਿਚ ਸ਼ਾਮਿਲ ਹੋਏ ਸਨ ਅਤੇ ਮੀਂਹ ਹਨੇਰੀ ਝੱਖੜ ਵਿਚ ਵੀ ਮੋਰਚੇ ‘ਤੇ ਡੱਟੇ ਰਹੇ ਸਨ ।
ਬਾਬਾ ਬਕਾਲਾ ਸਾਹਿਬ, 19 ਸਤੰਬਰ (ਰਾਜਨ) –ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਉ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਕਿਸਾਨ ਮੋਰਚੇ ਦੇ ਧਰਨੇ ਵਿਚ ਸ਼ਮੂਲੀਅਤ ਕਰਨ ’ਤੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜੋ ਇਕ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਟਰੈਕਟਰ ਟਰਾਲੀਆਂ ਲੈ ਕੇ ਧਰਨੇ ਵਿਚ ਸ਼ਾਮਿਲ ਹੋਏ ਸਨ ਅਤੇ ਮੀਂਹ ਹਨੇਰੀ ਝੱਖੜ ਵਿਚ ਵੀ ਮੋਰਚੇ ‘ਤੇ ਡੱਟੇ ਰਹੇ ਸਨ । ਬੁਲਾਰਿਆਂ ਵਲੋਂ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਘੱਟ ਸਮੇਂ ਵਾਲੀਆਂ ਝੋਨੇ ਦੀਆਂ ਫ਼ਸਲਾਂ ਤਕਰੀਬਨ ਪੱਕ ਕੇ ਤਿਆਰ ਹੋਣ ਵਾਲੀਆਂ ਹਨ । ਇਸ ਲਈ ਮੰਡੀਆਂ ਦੀ ਸਾਫ ਸਫਾਈ ’ਤੇ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ । ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਧਿਆਨਪੁਰ, ਸੁਖਰਾਮਬੀਰ ਸਿੰਘ ਲੁਹਾਰਕਾ, ਸੁਖਵਿੰਦਰ ਸਿੰਘ ਚਾਹਲ, ਕੁਲਵਿੰਦਰ ਸਿੰਘ ਮਾਨ, ਹਰਵਿੰਦਰ ਸਿੰਘ ਬੁੱਟਰ, ਅਨੋਖ ਸਿੰਘ ਹਸਨਪੁਰ, ਸੁਖਦੇਵ ਸਿੰਘ ਵਿਰਕ, ਪ੍ਰਧਾਨ ਜਸਵੰਤ ਸਿੰਘ ਕਾਲੇਕੇ, ਸੁਰਜੀਤ ਸਿੰਘ ਬੋਹੜਵਾਲ, ਸੂਬੇਦਾਰ ਲਾਲਦੀਨ, ਸੁਖਦੇਵ ਸਿੰਘ ਸ਼ਹਿਜਾਦਾ, ਧਰਮ ਸਿੰਘ ਗੱਗੜਭਾਣਾ, ਮਲਕੀਤ ਸਿੰਘ ਕਾਲੇਕੇ, ਸੂਬੇਦਾਰ ਮੰਗਲ ਸਿੰਘ ਰਈਆ ਖੁਰਦ, ਹੀਰਾ ਸਿੰਘ ਬਾਬਾ ਬਕਾਲਾ ਸਾਹਿਬ, ਸੁਖਦੇਵ ਸਿੰਘ ਕਾਲੇਕੇ ਆਦਿਕ ਹਾਜ਼ਰ ਸਨ।