19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿਡਾਨਾ ਇੰਸਟੀਚਿਊਟਸ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਨਾਮ ਵੰਡ ਸਮਾਰੋਹ

ਰਾਮ ਤੀਰਥ, 19 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਸਿੱਖੀ ਸਿਧਾਂਤਾਂ ਅਤੇ ਚੰਗੇ ਜੀਵਨ ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਗਏ ਨੈਤਿਕ ਸਿੱਖਿਆ ਦੇ ਪੇਪਰ ਦੇ ਨਤੀਜੇ ਸੰਬੰਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਸਕੱਤਰ ਸਰਦਾਰ ਪਰਮਜੀਤ ਸਿੰਘ ਨੇ ਨੈਤਿਕ ਸਿੱਖਿਆ ਦੇ ਪੇਪਰ ਦਾ ਨਤੀਜਾ ਐਲਾਨਦਿਆਂ ਦੱਸਿਆ ਕਿ ਇਸ ਵਿਚ ਸੰਸਥਾ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 20-09-2026
ਰਾਮ ਤੀਰਥ, 19 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਸਿੱਖੀ ਸਿਧਾਂਤਾਂ ਅਤੇ ਚੰਗੇ ਜੀਵਨ ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਗਏ ਨੈਤਿਕ ਸਿੱਖਿਆ ਦੇ ਪੇਪਰ ਦੇ ਨਤੀਜੇ ਸੰਬੰਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਸਕੱਤਰ ਸਰਦਾਰ ਪਰਮਜੀਤ ਸਿੰਘ ਨੇ ਨੈਤਿਕ ਸਿੱਖਿਆ ਦੇ ਪੇਪਰ ਦਾ ਨਤੀਜਾ ਐਲਾਨਦਿਆਂ ਦੱਸਿਆ ਕਿ ਇਸ ਵਿਚ ਸੰਸਥਾ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਨਤੀਜਿਆਂ ਵਿਚ ਪਹਿਲਾ ਸਥਾਨ ਗੁਰਜੋਤ ਕੌਰ, ਦੂਸਰਾ ਸਥਾਨ ਗੁਰਜੋਤ ਕੌਰ ਅਤੇ ਤੀਸਰਾ ਸਥਾਨ ਜਸਲੀਨ ਕੌਰ ਨੇ ਪ੍ਰਾਪਤ ਕੀਤਾ। ਅਵੱਲ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਪੇਪਰ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ । ਸੰਸਥਾ ਦੀ ਮੁਖੀ ਡਾ. ਜੀਵਨ ਜੋਤੀ ਸਿਡਾਨਾ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਸਿਡਾਨਾ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ. ਜਸਵਿੰਦਰਜੀਤ ਕੌਰ, ਡਾ. ਗੁਰਸੇਵਕ ਸਿੰਘ, ਮੈਡਮ ਅਮਨਦੀਪ ਕੌਰ, ਮੈਡਮ ਨਵਨੀਤ ਕੌਰ, ਪ੍ਰੋ. ਭੁਪਿੰਦਰ ਸਿੰਘ ਸਮੇਤ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟਸ ’ਚ ਦਸਤਾਰ ਤੇ ਵੇਟ ਲਿਫਟਿੰਗ ਦੇ ਕਰਵਾਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਕੀਤੀ... ਅਗਲੀ ਖ਼ਬਰ ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
Ad Position 24