21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਿੰਡੀ ਸੈਦਾਂ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ. ਐੱਸ.

Ad Position 21
No active advertisement
ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਜਾਣਕਾਰੀ ਦਿੰਦੇ ਹੋਏ, ਚੋਰੀ ਦੇ ਮੋਟਰਸਾਈਕਲਾਂ ਅਤੇ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨਾਲ ਪੁਲਿਸ ਕਰਮਚਾਰੀ। ਤਸਵੀਰਾਂ : ਗੁਰਪ੍ਰੀਤ ਸਿੰਘ ਢਿੱਲੋਂ 22-09-2026

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਰਾਜਾਸਾਂਸੀ ਅੰਦਰ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ’ਚ ਥਾਣਾ ਰਾਜਾਸਾਂਸੀ, ਭਿੰਡੀ ਸੈਦਾਂ ਅਤੇ ਲੋਪੋਕੇ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਿੰਡੀ ਸੈਦਾਂ ਪੁਲਿਸ ਵਲੋਂ ਮੋਟਰਸਾਈਕਲ ਚੋਰਾਂ ਦਾ ਪਰਦਾਫਾਸ਼ ਕਰਕੇ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਤਿੰਨਾਂ ਥਾਣਿਆਂ ਦੀ ਪੁਲਸ ਵਲੋਂ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਏ.ਐੱਸ.ਆਈ. ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਪਿੰਡ ਮੋਹਲੇਕੇ ਨਜ਼ਦੀਕ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪ੍ਰਿੰਸ ਪੁੱਤਰ ਮੰਗਾ ਸਿੰਘ ਵਾਸੀ ਭਿੰਡੀ ਨੈਣ ਅਤੇ ਸੁੱਖਾ ਸਿੰਘ ਵਾਸੀ ਤੂਰ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ 3-4 ਚੋਰੀ ਦੇ ਮੋਟਰਸਾਈਕਲ ਵੇਚਣ ਲਈ ਲਈ ਮਕੈਨਿਕ ਦੀ ਭਾਲ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਮੁਖ਼ਬਰ ਦੀ ਇਤਲਾਹ ਸੱਚੀ ਹੋਣ ’ਤੇ ਭਿੰਡੀ ਸੈਦਾਂ ’ਚ ਇਕ ਮਕੈਨਿਕ ਦੀ ਦੁਕਾਨ ਤੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਜਦਕਿ ਪ੍ਰਿੰਸ ਅਤੇ ਸੁੱਖਾ ਸਿੰਘ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ ਡੀ.ਐੱਸ.ਪੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਸਬ-ਇੰਸ: ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਜਦ ਗਸ਼ਤ ਦੇ ਸੰਬੰਧ ’ਚ ਟੀ ਪੁਆਇੰਟ ਮੋਹਲੇਕੇ ਪੁੱਜੀ ਤਾਂ ਡੱਗਤੂਤ ਦੀ ਤਰਫ਼ੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਧਰਮਿੰਦਰ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਚੂਚਕਵਾਲ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਥਾਣਾ ਰਾਜਾਸਾਂਸੀ ਵਿਖੇ ਤਾਇਨਾਤ ਏ.ਐੱਸ.ਆਈ. ਗੁਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਰਦਿੱਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸਬ-ਇੰਸ: ਤਰਸ਼ੇਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਜਸ਼ਨ ਸਿੰਘ ਪੁੱਤਰ ਤਰਸ਼ੇਮ ਸਿੰਘ ਨਾਮ ਦੇ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਸ. ਔਲਖ ਨੇ ਅੱਗੇ ਦੱਸਿਆ ਕਿ ਥਾਣਾ ਲੋਪੋਕੇ ਦੀ ਪੁਲਸ ਵਲੋਂ ਅਰਸ਼ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਚਵਿੰਡਾ ਖ਼ੁਰਦ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਖ਼ਿਲਾਫ਼ ਵੀ ਥਾਣਾ ਲੋਪੋਕੇ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਨਹੀਂ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜੀਏਟ ਸਕੂਲ ਵਿਚ ਨਵੇਂ ਵਿਦਿਆਰਥੀਆਂ ਦੀ ਸਵਾਗਤ ਪਾਰਟੀ ਅਗਲੀ ਖ਼ਬਰ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਸਰਪ੍ਰਸਤ ਅੰਮ੍ਰਿਤਸਰ ਵਿਕਾਸ ਮੰਚ ਨੂੰ ਪੰਜਾਬੀ ਸਾਹਿਤ ਸਭਾ ਤਰਸਿੱਕਾ ਨੇ ਕੀਤਾ ਸਨਮਾਨਿਤ
Ad Position 24