21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ

ਅਜਨਾਲਾ/ਰਾਜਾਸਾਂਸੀ,ਜਗਦੇਵ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਿੱਧੇ ਤੌਰ ’ਤੇ ਸਰਕਾਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੰਚ ਹਨ।

Ad Position 21
No active advertisement
ਅਜੀਤ ਡੈਸਕ 22-09-2026
ਅਜਨਾਲਾ/ਰਾਜਾਸਾਂਸੀ,ਜਗਦੇਵ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਿੱਧੇ ਤੌਰ ’ਤੇ ਸਰਕਾਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੰਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀਆਂ ਅਤੇ ਕਾਂਗਰਸ ਵਾਲਿਆਂ ਦੀ ਹੁਣ ਸਰਕਾਰ ਦੀ ਨਹੀਂ ਜੇਲ੍ਹ ’ਚ ਜਾਣ ਦੀ ਵਾਰੀ ਆਵੇਗੀ-ਭਗਵੰਤ ਮਾਨ ਅਗਲੀ ਖ਼ਬਰ ਗੈਵੀ ਕਲੇਰ ਨੇ 1 ਹਫ਼ਤੇ ਵਿਚ ਨਿਊਜ਼ੀਲੈਂਡ ਦੇ 5 ਹੋਰ ਵੀਜ਼ੇ ਹਾਸਿਲ ਕੀਤੇ ਸਟੂਡੈਂਟ ਵੀਜ਼ੇ ’ਤੇ ਨਿਊਜ਼ੀਲੈਂਡ ਦੇ ਚਾਹਵਾ...
Ad Position 24