ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਮੁਕਾਬਲੇ ਦੀ ਸ਼ੁਰੂਆਤ
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਅੰਡਰ-19 ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ 22 ਤੋਂ 25 ਸਤੰਬਰ ਤੱਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਅੰਡਰ-19 ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ 22 ਤੋਂ 25 ਸਤੰਬਰ ਤੱਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਵੀ ਸਹਾਈ ਹੁੰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਨਮਾਨ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 22 ਤੇ 23 ਸਤੰਬਰ ਨੂੰ ਹੋਣ ਵਾਲੇ ਲੜਕੀਆਂ ਦੇ ਕਰਾਟੇ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਲਗਭਗ 250 ਖਿਡਾਰਨਾਂ ਭਾਗ ਲੈ ਰਹੀਆਂ ਹਨ, ਜਦਕਿ 24 ਤੇ 25 ਸਤੰਬਰ ਨੂੰ ਲੜਕਿਆਂ ਦੇ ਮੁਕਾਬਲਿਆਂ ਵਿਚ ਲਗਭਗ 280 ਖਿਡਾਰੀ ਹਿੱਸਾ ਲੈਣਗੇ। ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਹਨ। ਇਸ ਮੌਕੇ ਸੁਹਿੰਦਰ ਕੌਰ, ਸਤਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਬਲਵਿੰਦਰ ਕੌਰ, ਪਰਮਜੀਤ ਕੌਰ, ਜਤਿੰਦਰ ਕੌਰ, ਸ੍ਰੀ ਮੰਗਲ ਸਿੰਘ, ਅਮਰਪ੍ਰੀਤ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।