ਲੋਪੋਕੇ ਹੋਣ ਵਾਲੀ 28 ਦੀ ‘ਪੰਜਾਬ ਬਚਾਓ’ ਰੈਲੀ ਦੀਆਂ ਤਿਆਰੀਆਂ ਤੇਜ਼, ਪਿੰਡ ਬਹਿੜ੍ਹਵਾਲ ਵਿਖੇ ਜੁੜੇ ਅਕਾਲੀ ਆਗੂ
ਚੋਗਾਵਾਂ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਲਈ ਚੱਲ ਰਹੀ ‘ਪੰਜਾਬ ਬਚਾਓ’ ਮੁਹਿੰਮ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਸਥਿਤ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ 28 ਸਤੰਬਰ, 2026 ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਦੀ ਸਫ਼ਲਤਾ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਹੋਣ ਵਾਲੀ ਇਸ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਪਿੰਡ ਬਹਿੜ੍ਹਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਮਿਹਨਤੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 28 ਸਤੰਬਰ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ।
ਚੋਗਾਵਾਂ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਲਈ ਚੱਲ ਰਹੀ ‘ਪੰਜਾਬ ਬਚਾਓ’ ਮੁਹਿੰਮ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਸਥਿਤ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ 28 ਸਤੰਬਰ, 2026 ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਦੀ ਸਫ਼ਲਤਾ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਹੋਣ ਵਾਲੀ ਇਸ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਪਿੰਡ ਬਹਿੜ੍ਹਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਮਿਹਨਤੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 28 ਸਤੰਬਰ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਰਕਲ ਇੰਚਾਰਜ ਗੁਰਮੀਤ ਸਿੰਘ ਸ਼ਾਹ, ਜਨਰਲ ਕੌਂਸਲ ਮੈਂਬਰ ਸਰਦਾਰ ਪਰਮਜੀਤ ਸਿੰਘ ਡੱਲੇਕੇ ਅਤੇ ਸਰਦਾਰ ਚਰਨਜੀਤ ਸਿੰਘ ਡੱਲੇਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਪਿੰਡ ਬਹਿੜ੍ਹਵਾਲ ਤੋਂ ਡਾ. ਬਲਜੀਤ ਸਿੰਘ, ਬਲਵਿੰਦਰ ਸਿੰਘ, ਮਾਸਟਰ ਗੁਰਚਰਨ ਸਿੰਘ, ਜਸਬੀਰ ਸਿੰਘ ਗਿੱਲ, ਰਘਬੀਰ ਸਿੰਘ ਸੋਨੂੰ, ਅਰਜਨ ਸਿੰਘ, ਹਰਜਿੰਦਰ ਸਿੰਘ ਫੌਜੀ, ਗੁਰਵੇਲ ਸਿੰਘ, ਦਿਲਬਾਗ ਸਿੰਘ, ਗੁਰਬਾਜ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਦਿਲਬਰ ਸਿੰਘ, ਕਾਬਲ ਸਿੰਘ, ਡਾ. ਸੋਢੀ, ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।