ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ
ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ) ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਸ ਸਾਲ ਬਲਾਕ ਪੱਧਰੀ ਖੇਡਾਂ ਵਿਚ ਨਵੀਂ ਖੇਡ ਟੈਨਿਸ ਬਾਲ ਕ੍ਰਿਕਟ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।
ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ) ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਸ ਸਾਲ ਬਲਾਕ ਪੱਧਰੀ ਖੇਡਾਂ ਵਿਚ ਨਵੀਂ ਖੇਡ ਟੈਨਿਸ ਬਾਲ ਕ੍ਰਿਕਟ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਨਿਸ ਬਾਲ ਕ੍ਰਿਕਟ ਦੇ ਓਪਨ ਵਰਗ (14 ਸਾਲ ਤੋਂ ਉੱਪਰ) ਲੜਕਿਆਂ ਦੇ ਪ੍ਰਦਰਸ਼ਨੀ ਮੈਚ ਕਰਵਾਏ ਗਏ। ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੇ ਪਹਿਲਾ, ਜਦਕਿ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੈਨਿਸ ਬਾਲ ਕ੍ਰਿਕਟ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਸ਼ਾਮਿਲ ਕਰਨ ਨਾਲ ਨੌਜਵਾਨਾਂ ਨੂੰ ਇਸ ਖੇਡ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਇਕ ਹੋਰ ਮੰਚ ਮਿਲਿਆ ਹੈ।