ਹਾਈ ਕੋਰਟਾਂ ’ਚ ਸਿੱਖਾਂ ਨੂੰ ਨੁਮਾਇੰਦਗੀ ਨਾ ਮਿਲਣਾ ਚਿੰਤਾ ਦਾ ਵਿਸ਼ਾ – ਸਾਬੀ ਛੱਜਲਵੱਡੀ
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕਿਸਾਨ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਨੇ ਕ ਿਹਾ ਕਿ ਹਾਈ ਕੋਰਟਾਂ ਵਿਚ ਜੱਜਾਂ ਦੀ ਨਿਯੁਕਤੀ ਸਮੇਂ ਸਿੱਖ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨਾਲ ਸੰਬੰਧਿਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ।
ਜ
ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ
24-09-2026
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕਿਸਾਨ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਨੇ ਕ ਿਹਾ ਕਿ ਹਾਈ ਕੋਰਟਾਂ ਵਿਚ ਜੱਜਾਂ ਦੀ ਨਿਯੁਕਤੀ ਸਮੇਂ ਸਿੱਖ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨਾਲ ਸੰਬੰਧਿਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਸਾਬੀ ਛੱਜਲਵੱਡੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਕਾਲਜੀਅਮ ਵਲੋਂ ਸਿਫ਼ਾਰਸ਼ ਕੀਤੇ ਨਾਵਾਂ ਵਿਚ ਸਿੱਖ ਨੁਮਾਇੰਦਗੀ ਨੂੰ ਪ੍ਰਵਾਨਗੀ ਨਾ ਮਿਲਣ ’ਤੇ ਸਵਾਲ ਉੱਠ ਰਹੇ ਹਨ । ਉਨ੍ਹਾਂ ਦੱਸਿਆ ਕਿ ਸਾਬਕਾ ਕਮਿਸ਼ਨ ਵਲੋਂ ਸਿਫ਼ਾਰਸ਼ ਕੀਤੇ ਐਡਵੋਕੇਟ ਮਨਦੀਪ ਸਿੰਘ ਨੂੰ ਵੀ ਜੱਜ ਨਿਯੁਕਤ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਵਿਚ ਵੀ ਕਾਲਜੀਅਮ ਵਲੋਂ ਸਿਫ਼ਾਰਸ਼ ਕੀਤੇ 9 ਨਾਵਾਂ ਵਿਚੋਂ ਕਾਨੂੰਨ ਮੰਤਰਾਲੇ ਨੇ 7 ਨਾਵਾਂ ਨੂੰ ਪ੍ਰਵਾਨਗੀ ਦਿੱਤੀ, ਪਰ ਸੂਚੀ ਵਿਚ ਸ਼ਾਮਿਲ ਸੁਰਿੰਦਰਪਾਲ ਸਿੰਘ ਨੂੰ ਜੱਜ ਨਿਯੁਕਤ ਨਹੀਂ ਕੀਤਾ ਗਿਆ। ਸਾਬੀ ਛੱਜਲਵੱਡੀ ਨੇ ਕਿਹਾ ਕਿ ਨਿਆਂਪਾਲਿਕਾ ਵਿਚ ਹਰ ਵਰਗ ਅਤੇ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਮਿਲਣੀ ਚਾਹੀਦੀ ਹੈ ਅਤੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।