23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਜਨਾਲਾ ਦੀ ‘ਪੰਜਾਬ ਬਚਾਓ ਰੈਲੀ’ ਇਕੱਠ ਪੱਖੋਂ ਰਿਕਾਰਡ ਤੋੜ ਅਤੇ ਇਤਿਹਾਸਕ ਹੋਵੇਗੀ –ਜੋਧ ਸਿੰਘ ਸਮਰਾ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ 24 ਸਤੰਬਰ ਨੂੰ ਅਜਨਾਲਾ ਨੇੜੇ ਪਿੰਡ ਉੱਗਰ ਔਲਖ ਵਿਖੇ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅੰਤਿਮ ਛੋਹਾਂ ਦਿੱਤੀਆਂ ਗਈਆਂ। ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਅਹੁਦੇਦਾਰਾਂ, ਸਰਕਲ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ।

Ad Position 21
No active advertisement
ਅਜੀਤ ਡੈਸਕ 24-09-2026
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ 24 ਸਤੰਬਰ ਨੂੰ ਅਜਨਾਲਾ ਨੇੜੇ ਪਿੰਡ ਉੱਗਰ ਔਲਖ ਵਿਖੇ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਅੰਤਿਮ ਛੋਹਾਂ ਦਿੱਤੀਆਂ ਗਈਆਂ। ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਅਹੁਦੇਦਾਰਾਂ, ਸਰਕਲ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਇਸ ਦੌਰਾਨ ਸ. ਸਮਰਾ ਨੇ ਕਿਹਾ ਕਿ ਅਜਨਾਲਾ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਪਾਰਟੀ ਦੀ ਸਮੁੱਚੀ ਟੀਮ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਸ. ਸਮਰਾ ਨੇ ਕਿਹਾ ਕਿ ਅਜਨਾਲਾ ਦੀ ਧਰਤੀ ’ਤੇ ਹੋਣ ਵਾਲੀ ਇਹ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨਾਲ ਸੰਵਾਦ ਦਾ ਵੱਡਾ ਮੰਚ ਹੋਵੇਗੀ। ਅਕਾਲੀ ਵਰਕਰਾਂ ਨੇ ਪੂਰੀ ਤਨਦੇਹੀ ਨਾਲ ਤਿਆਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਹਰ ਪੱਧਰ ’ਤੇ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ ਅਤੇ ਵਰਕਰਾਂ ਨੂੰ ਆਵਾਜਾਈ, ਪਾਰਕਿੰਗ, ਲੋਕਾਂ ਦੀ ਸਹੂਲਤ ਅਤੇ ਹੋਰ ਪ੍ਰਬੰਧਾਂ ਸੰਬੰਧੀ ਡਿਊਟੀਆਂ ਸੌਂਪੀਆਂ ਗਈਆਂ ਹਨ। ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਮੌਕੇ ਜੋਧ ਸਿੰਘ ਸਮਰਾ ਨੇ ਸਮੂਹ ਅਕਾਲੀ ਅਹੁਦੇਦਾਰਾਂ, ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਾਰਜ ਸਿੰਘ ਰੋਇਲ ਵਿਲਾ ਵਾਲੇ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਪੀ.ਏ.ਸੀ ਕਮੇਟੀ ਮੈਂਬਰ ਗੁਰਚਰਨਜੀਤ ਸਿੰਘ ਰਾਜੂ ਅਵਾਣ, ਬ੍ਰਹਮ ਸਿੰਘ ਝੰਡੇਰ ਤੇ ਦਲਬੀਰ ਸਿੰਘ ਚੱਕਡੋਗਰਾਂ, ਠੇਕੇਦਾਰ ਵਰਿਆਮ ਸਿੰਘ ਨੰਗਲ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸਹਿੰਸਰਾ, ਨਗਰ ਕੌਂਸਲ ਮਜੀਠਾ ਦੇ ਸੀਨੀ: ਮੀਤ ਪ੍ਰਧਾਨ ਪ੍ਰਿੰਸ ਨਈਅਰ, ਦਵਿੰਦਰ ਸਿੰਘ ਧੁੱਪਸੜੀ, ਗੁਲਬਾਗ ਸਿੰਘ ਬਿੱਲਾ ਉੱਗਰ ਔਲਖ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਡਾ: ਬਲਰਾਜ ਸਿੰਘ ਜਗਦੇਵ ਖੁਰਦ, ਸੱਜਣ ਸਿੰਘ ਸੰਤੂਨੰਗਲ, ਮੱਖਣ ਸਿੰਘ ਮਾਛੀਨੰਗਲ, ਸੁਖਵਿੰਦਰ ਸਿੰਘ ਸੰਘਾ, ਪੀ.ਏ ਗੁਰਭੇਜ ਸਿੰਘ ਭੱਟੀ, ਪਟਵਾਰੀ ਜਸਪਾਲ ਸਿੰਘ, ਸਵਰਨ ਸਿੰਘ, ਤੇਗਬੀਰ ਸਿੰਘ ਸਿਆਲਕਾ ਅਤੇ ਵਰਿਆਮ ਸਿੰਘ ਹੁੰਦਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਚੋਗਾਵਾਂ, ਭਰਵਾਂ ਸਵਾਗਤ ਅਗਲੀ ਖ਼ਬਰ ‘ ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ– ਸੁਖਬੀਰ ਬਾਦਲ
Ad Position 24