ਖਾਲਸਾ ਮਾਰਚ ਦਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਟਾਂਗਰਾ, 24 ਸਤੰਬਰ (ਹਰਜਿੰਦਰ ਸਿੰਘ ਕਲੇਰ)-ਮੀਰੀ-ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚਣ ’ਤੇ ਮੁਖ ਸੇਵਾਦਾਰ ਬਾਬਾ ਅਮਰ ਸਿੰਘ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਨਿੱਘਾ ਸਵਾਗਤ ਕੀਤਾ ਗਿਆ। ਮਾਰਚ ਦੀ ਆਮਦ ਮੌਕੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਕਾਸ਼ ਗੂੰਜਾਊ ਜੈਕਾਰਿਆਂ ਨਾਲ ਗੁਰਦੁਆਰਾ ਸਾਹਿਬ ਦਾ ਵਾਤਾਵਰਨ ਗੁਰਮਈ ਹੋ ਗਿਆ।
ਮ
ਮੀਰੀ ਪੀਰੀ ਖ਼ਾਲਸਾ ਮਾਰਚ ਜੱਬੋਵਾਲ ਵਿਖੇ ਪਹੁੰਚਣ ’ਤੇ ਸਵਾਗਤ ਕਰਦੀਆਂ ਹੋਈਆਂ ਸੰਗਤਾਂ ਤੇ ਗਤਕੇ ਦੇ ਜ਼ੌਹਰ ਵਿਖਾਉਂਦੇ ਹੋਏ ਅਕੈਡਮੀ ਦੇ ਵਿਦਿਆਰਥੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰ ਰਹੀਆਂ ਸੰਗਤਾਂ। ਤਸਵੀਰਾਂ : ਹਰਜਿੰਦਰ ਸਿੰਘ
25-09-2026
ਟਾਂਗਰਾ, 24 ਸਤੰਬਰ (ਹਰਜਿੰਦਰ ਸਿੰਘ ਕਲੇਰ)-ਮੀਰੀ-ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚਣ ’ਤੇ ਮੁਖ ਸੇਵਾਦਾਰ ਬਾਬਾ ਅਮਰ ਸਿੰਘ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਨਿੱਘਾ ਸਵਾਗਤ ਕੀਤਾ ਗਿਆ। ਮਾਰਚ ਦੀ ਆਮਦ ਮੌਕੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਕਾਸ਼ ਗੂੰਜਾਊ ਜੈਕਾਰਿਆਂ ਨਾਲ ਗੁਰਦੁਆਰਾ ਸਾਹਿਬ ਦਾ ਵਾਤਾਵਰਨ ਗੁਰਮਈ ਹੋ ਗਿਆ। ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਗੁਰਬਖ਼ਸ਼ ਸਿੰਘ ਖਾਲਸਾ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਵਿਖਾ ਕੇ ਸੰਗਤਾਂ ਨੂੰ ਖਾਲਸਾਈ ਜਾਹੋ-ਜਲਾਲ ਨਾਲ ਜੋੜਿਆ ਗਿਆ। ਇਸੇ ਦੌਰਾਨ ਬਾਬਾ ਅਮਰ ਸਿੰਘ ਤਰਨਾਦਲ, ਮੁੱਖ ਪ੍ਰਬੰਧਕ ਗੁਰਦੁਆਰਾ ਸੰਤਸਰ ਸਾਹਿਬ ਅਤੇ ਬਾਬਾ ਮੋਤੀ ਰਾਮ ਮਹਿਰਾ ਸ਼ਹੀਦ ਸੁਸਾਇਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਅਮਰ ਸਿੰਘ ਤਰਨਾ ਦਲ, ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਸ਼੍ਰੋਮਣੀ ਕਮੇਟੀ ਮੈਂਬਰ,ਬਾਬਾ ਯੁੱਧਵੀਰ ਸਿੰਘ, ਬਾਬਾ ਸੁਖਚੈਨ ਸਿੰਘ, ਸੁਖਦੇਵ ਸਿੰਘ,ਨਵਰਾਜ ਸਿੰਘ, ਗੁਰਭੇਜ ਸਿੰਘ, ਸਰਬਜੀਤ ਸਿੰਘ ਨਰੈਣਗੜ੍ਹ, ਕੁਲਵੰਤ ਸਿੰਘ ਸੰਗਰਾਵਾਂ, ਗੁਰਮੇਜ ਸਿੰਘ, ਜਸਪਾਲ ਸਿੰਘ, ਮਾਸਟਰ ਮਲਕੀਤ ਸਿੰਘ, ਜਸਬੀਰ ਸਿੰਘ ਸੈਕਟਰੀ, ਡਾਕਟਰ ਸ਼ਮਸ਼ੇਰ ਸਿੰਘ,ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਹਰਪ੍ਰੀਤ ਸਿੰਘ ਵਡਾਲਾ, ਫ਼ਰਿਆਦ ਸਿੰਘ ਪ੍ਰਚਾਰਕ, ਸਾਬਕਾ ਮੈਨੇਜਰ ਮੋਹਨ ਸਿੰਘ ਕੰਗ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।